Winter Session: ਵਿਧਾਨ ਸਭਾ 'ਚ AAP ਦੇ 92 ਵਿਧਾਇਕਾਂ 'ਤੇ ਭਾਰੀ ਪੈ ਗਏ ਵਿਰੋਧੀਆਂ ਦੇ 25 MLA !
Punjab Vidhan Sabha Session: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਪੀਕਰ ਕੁਲਤਾਰ ਸਿੰਘ ਸੰਧਾਵਾ ਤੋਂ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ
Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਅੱਜ ਦੂਸਰਾ 'ਤੇ ਆਖਰੀ ਦਿਨ ਹੈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀ ਧਿਰਾਂ ਦੀ ਗੱਲ ਨਾ ਸੁਣਨ ਦਾ ਇਲਜ਼ਾਮ ਲਾਇਆ ਹੈ। ਬਾਜਵਾ ਨੇ ਕਿਹਾ ਕਿ ਵਿਧਾਨ ਸਭਾ 'ਚ AAP ਦੇ 92 ਵਿਧਾਇਕਾਂ 'ਤੇ ਵਿਰੋਧੀਆਂ ਦੇ 25 MLAਭਾਰੀ ਪੈ ਗਏ ਹਨ। ਇਸੇ ਲਈ ਸਾਡੇ ਸਵਾਲਾਂ ਦਾ ਸਾਹਮਣਾ ਕਰਨ ਦੀ ਤਾਕਤ ਨਹੀਂ ਹੈ।
ਟਵੀਟ ਕਰਕੇ ਹੋਏ ਬਾਜਵਾ ਨੇ ਲਿਖਿਆ ਕਿ - ਆਮ ਆਦਮੀ ਪਾਰਟੀ ਦੇ 92 ਵਿਧਾਇਕ ਹੋਣ ਦੇ ਬਾਵਜ਼ੂਦ ਵੀ ਇਹ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਵਿਰੋਧੀ ਧਿਰਾਂ ਦੇ 25 ਵਿਧਾਇਕਾਂ ਦਾ ਸਾਹਮਣਾ ਕਰਨ ਦੀ ਤਾਕਤ ਨਹੀਂ ਰੱਖਦੇ।
ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦੀਆ ਹੱਕੀ ਮੰਗਾਂ ਦੀ ਪੂਰਤੀ ਲਈ ਮੇਰੇ ਵੱਲੋਂ ਲਿਆਂਦਾ ਗਿਆ Resolution ਵੀ ਪਾਸ ਨਹੀਂ ਕੀਤਾ ਗਿਆ.... ਕੀ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਨਹੀਂ? ਨਾ Law and order 'ਤੇ ਕੋਈ ਬਹਿਸ ਹੋ ਸਕੀ? ਨਾ ਨਸ਼ੇ ਦੇ ਮੁੱਦੇ 'ਤੇ ਕੋਈ ਬਹਿਸ ਹੋ ਸਕੀ? 2 ਦਿਨ ਦਾ ਸੈਸ਼ਨ ਸਿਰਫ਼ ਖ਼ਾਨਾਪੂਰਤੀ !
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਪੀਕਰ ਕੁਲਤਾਰ ਸਿੰਘ ਸੰਧਾਵਾ ਤੋਂ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਗਏ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਕਾਂਗਰਸ ਦੇ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ।
ਇਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ