ਵਿਜੀਲੈਂਸ ਦੀ ਵੱਡੀ ਕਾਰਵਾਈ, ਮਹਿਲਾ SHO 50 ਹਜ਼ਾਰ ਰਿਸ਼ਵਤ ਮਾਮਲੇ 'ਚ ਕਾਬੂ; ਮੱਚਿਆ ਹੜਕੰਪ
Punjab News: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਵਿੱਚ ਵੱਡੀ ਕਾਰਵਾਈ ਕੀਤੀ ਹੈ।

Punjab News: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ SHO ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ ਉਸ ਤੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਮੁਤਾਬਕ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ ਸੀ।
ਬਾਅਦ ਵਿੱਚ ਰਕਮ 80,000 ਰੁਪਏ ਕਰਨ ’ਤੇ ਸਹਿਮਤੀ ਹੋਈ। ਵਿਜੀਲੈਂਸ ਮੁਤਾਬਕ ਪੀ.ਐਚ.ਜੀ. ਗੁਰਅਵਤਾਰ ਸਿੰਘ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈ ਚੁੱਕਾ ਸੀ ਅਤੇ ਹੋਰ 60,000 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।
ਜਾਂਚ ਦੌਰਾਨ ਵਿਜੀਲੈਂਸ ਨੂੰ ਪਤਾ ਲੱਗਿਆ ਕਿ ਰਿਸ਼ਵਤ ਦੀ ਰਕਮ 'ਚੋਂ 50,000 ਰੁਪਏ ਐਸ.ਐਚ.ਓ. ਇੰਸਪੈਕਟਰ ਸੁਨੀਤਾ ਬਾਵਾ ਲਈ ਹੋਣ ਦਾ ਦੋਸ਼ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵੀ.ਬੀ. ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਇਆ ਗਿਆ।
ਵਿਜੀਲੈਂਸ ਬਿਊਰੋ ਦੇ ਅਨੁਸਾਰ, ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕੀਤੀ ਕਾਰਵਾਈ ਦੌਰਾਨ ਇੰਸਪੈਕਟਰ ਸੁਨੀਤਾ ਬਾਵਾ ਨੂੰ 50,000 ਰੁਪਏ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਪੀ.ਐਚ.ਜੀ. ਗੁਰਅਵਤਾਰ ਸਿੰਘ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।
ਟ੍ਰੈਂਡਿੰਗ ਟੌਪਿਕ



















