Punjab news: ਵਿਜੀਲੈਂਸ ਨੇ 4,000 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਨੂੰ ਕੀਤਾ ਕਾਬੂ
Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਤਾਇਨਾਤ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਤਾਇਨਾਤ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਹੁਣ ਤੱਕ ਪੰਜਾਬ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ: ਸੁਖਬੀਰ ਸਿੰਘ ਬਾਦਲ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Haryana Cabinet Expansion: ਹਰਿਆਣਾ ਦੀ ਕੈਬਨਿਟ ਦਾ ਹੋਇਆ ਵਿਸਥਾਰ, ਅਨਿਲ ਵਿੱਜ ਦਾ ਕੱਟਿਆ ਪੱਤਾ, ਇਹ ਵਿਧਾਇਕ ਬਣੇ ਮੰਤਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।