Punjab News: ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ ਹਨ। ਵਿਜੀਲੈਂਸ ਵਿਭਾਗ ਨੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤ ਲੈਂਦਿਆਂ ਹੋਇਆਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ASI ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ, ਜੋ ਬਠਿੰਡਾ ਦੇ ਤਲਵੰਡੀ ਸਾਬੋ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ। ਵਿਜੀਲੈਂਸ ਨੇ ਉਸਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

Continues below advertisement

ਦੱਸਿਆ ਜਾ ਰਿਹਾ ਹੈ ਕਿ ਬੀੜ ਤਲਾਬ ਦੇ ਰਹਿਣ ਵਾਲੇ ਸ਼ਿਵਰਾਜ ਦੇ ਪੁੱਤਰ ਦੀ ਪਿੰਡ ਬਾਹਮਣ ਤਲਵੰਡੀ ਦੇ ਇੱਕ ਨੌਜਵਾਨ ਨਾਲ ਲੜਾਈ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਨੌਜਵਾਨ ਵਿਰੁੱਧ ਕੇਸ ਦਰਜ ਕਰਨ ਅਤੇ ਉਸ ਵਿਰੁੱਧ ਕਾਰਵਾਈ ਕਰਨ ਦੀ ਧਮਕੀ ਦਿੰਦੇ ਹੋਏ ਉਸਦੇ ਪਰਿਵਾਰ ਤੋਂ 50,000 ਰੁਪਏ ਰਿਸ਼ਵਤ ਮੰਗੀ।

Continues below advertisement

ਜਾਣਕਾਰੀ ਮੁਤਾਬਕ, ਅਖੀਰ ਵਿੱਚ ਸੌਦਾ 20,000 ਵਿੱਚ ਤੈਅ ਹੋ ਗਿਆ। ਰਿਸ਼ਵਤ ਮੰਗਣ ਤੋਂ ਪ੍ਰੇਸ਼ਾਨ ਸ਼ਿਵਰਾਜ ਸਿੰਘ ਨੇ ਪੂਰੇ ਮਾਮਲੇ ਦੀ ਸ਼ਿਕਾਇਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਕੀਤੀ। ਜਦੋਂ ਮਾਮਲਾ ਵਿਜੀਲੈਂਸ ਬਿਊਰੋ ਕੋਲ ਪਹੁੰਚਿਆ ਤਾਂ ਟੀਮ ਨੇ ਜਾਲ ਵਿਛਾ ਕੇ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੇ ਸਾਹਮਣੇ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਕਾਰਵਾਈ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।