Barnala news: ਬਰਨਾਲਾ ਵਿੱਚ ਨਗਰ ਕੌਂਸਲ ਦੇ ਇੰਸਪੈਕਟਰ ਨੂੰ ਨਕਸ਼ਾ ਪਾਸ ਕਰਵਾਉਣ ਦੇ ਬਦਲੇ ਨੌਜਵਾਨ ਤੋਂ 25 ਹਜ਼ਾਰ ਰੁਪਏ ਲੈਣ ਦੀ ਮੰਗ ਦੇ ਦੋਸ਼ ਹੇਠ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਅੱਜ ਵਿਜੀਲੈਂਸ ਨੇ ਨਗਰ ਕੌਂਸਲ ਬਰਨਾਲਾ ਦੇ ਇੰਸਪੈਕਟਰ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਰਛਪਾਲ ਸਿੰਘ ਨਾਮ ਦੇ ਨੌਜਵਾਨ ਨੇ ਆਪਣਾ ਸਮਾਨ ਆਦਿ ਰੱਖਣ ਲਈ ਹੰਡਿਆਇਆ ਚੌਕ ਵਿੱਚ ਸ਼ੈੱਡ ਬਣਾਇਆ ਹੋਇਆ ਸੀ। ਇਸ ਸਬੰਧੀ ਉਕਤ ਇੰਸਪੈਕਟਰ ਨੇ ਸ਼ੈੱਡ ਦਾ ਨਕਸ਼ਾ ਪਾਸ ਕਰਵਾਉਣ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: Barnala news: ਬਰਨਾਲਾ 'ਚ ਜੈਜ਼ੀ ਬੀ ਵਿਰੁੱਧ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ, ਗਾਇਕ ਦੇ ਨਵੇਂ ਗੀਤ 'ਤੇ ਜਤਾਇਆ ਇਤਰਾਜ਼
ਇਸ ਸਬੰਧੀ ਉਕਤ ਨੌਜਵਾਨ ਨੇ ਜਵਾਬ ਦਿੱਤਾ ਕਿ ਉਹ ਨਗਰ ਕੌਂਸਲ ਦਫ਼ਤਰ ਵਿੱਚ ਫੀਸ ਭਰ ਕੇ ਨਕਸ਼ਾ ਪਾਸ ਕਰਵਾ ਦੇਣਗੇ। ਇਸ ਤੋਂ ਬਾਅਦ ਮੁਲਜ਼ਮ ਇੰਸਪੈਕਟਰ ਨੇ ਨੌਜਵਾਨ ਨੂੰ ਨੋਟਿਸ ਜਾਰੀ ਕਰਕੇ 25 ਹਜ਼ਾਰ ਰੁਪਏ ਲੈ ਕੇ ਨਗਰ ਕੌਂਸਲ ਦਫ਼ਤਰ ਆਉਣ ਲਈ ਕਿਹਾ।
ਇਸ ਤੋਂ ਬਾਅਦ ਅੱਜ ਉਕਤ ਇੰਸਪੈਕਟਰ ਨੂੰ ਨਗਰ ਕੌਂਸਲ ਦਫ਼ਤਰ ਵਿੱਚ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਸੂਚਨਾ ਮਿਲੀ ਹੈ ਕਿ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਕੁਝ ਦਿਨਾਂ ਬਾਅਦ ਸੇਵਾਮੁਕਤ ਹੋਣ ਵਾਲਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਰਿਸ਼ਵਤ ਮੰਗਦਾ ਹੈ ਤਾਂ ਉਹ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕਰੇ। ਵਿਜੀਲੈਂਸ ਵਿਭਾਗ ਇਸ ਸਬੰਧੀ ਤੁਰੰਤ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ: Punjab News: ਦਿੱਲੀ ਦੀ ਸ਼ਰਾਬ ਨੀਤੀ ਦਾ ਪੰਜਾਬ ਤੱਕ ਸੇਕ, ਸੀਐਮ ਭਗਵੰਤ ਮਾਨ ਖਿਲਾਫ ਵੀ ਹੋਏ ਜਾਂਚ, ਚੋਣ ਕਮਿਸ਼ਨ ਨੂੰ ਮਿਲੇਗੀ ਬੀਜੇਪੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।