ਪੜਚੋਲ ਕਰੋ
Advertisement
Ludhiana News : 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Ludhiana News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ
Ludhiana News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ 'ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।
ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement