ਪੜਚੋਲ ਕਰੋ
Advertisement
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਆਈਐਫਐਸ ਅਧਿਕਾਰੀ ਪ੍ਰਵੀਨ ਕੁਮਾਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਦਿਨੀਂ ਜੰਗਲਾਤ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਦਿਨੀਂ ਜੰਗਲਾਤ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਕਾਰਜਕਾਲ ਦੌਰਾਨ ਹੋਏ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਜਿਸ ਵਿੱਚ ਪ੍ਰਵੀਨ ਕੁਮਾਰ ਦਾ ਨਾਂ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਅਨੁਸਾਰ ਜਾਂਚ ਦੌਰਾਨ ਪ੍ਰਵੀਨ ਕੁਮਾਰ ਨੇ ਦੋਸ਼ ਲਾਇਆ ਕਿ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਉਸ 'ਤੇ ਵਿਧਾਨ ਸਭਾ ਚੋਣਾਂ ਲਈ ਵਿਭਾਗ ਦੇ ਫੰਡਾਂ ਵਿੱਚੋਂ ਪੈਸੇ ਦਾ ਪ੍ਰਬੰਧ ਕਰਨ ਲਈ ਦਬਾਅ ਪਾਇਆ ਸੀ। ਇਸ ਤੋਂ ਬਾਅਦ ਪ੍ਰਵੀਨ ਕੁਮਾਰ ਨੇ ਕਥਿਤ ਤੌਰ 'ਤੇ ਸਾਬਕਾ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਨਾਲ ਪੈਸਿਆਂ ਦਾ ਪ੍ਰਬੰਧ ਕਰਨ ਦੀ ਸਾਜ਼ਿਸ਼ ਰਚੀ ਸੀ। ਜਿਸ ਕਾਰਨ ਜੰਗਲਾਤ ਵਿਭਾਗ ਵਿੱਚ ਟ੍ਰੀ ਗਾਰਡਾਂ ਦੀ ਖਰੀਦ ਵਿੱਚ ਲੱਖਾਂ ਰੁਪਏ ਦਾ ਘਪਲਾ ਹੋਇਆ ਸੀ।
ਉਸ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਖਰੀਦੇ ਗਏ ਹਰ ਟ੍ਰੀ ਗਾਰਡ ’ਤੇ 800 ਰੁਪਏ ਰਿਸ਼ਵਤ ਲਈ ਜਾਂਦੀ ਸੀ। ਇਸ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਅਤੇ ਪ੍ਰਵੀਨ ਕੁਮਾਰ ਨੇ ਜਨਵਰੀ ਵਿੱਚ ਕਈ ਅਧਿਕਾਰੀਆਂ ਨੂੰ ਮਨਪਸੰਦ ਪੋਸਟਿੰਗ ਦੇਣ ਲਈ ਰਿਸ਼ਵਤ ਲਈ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਡੀ.ਐੱਫ.ਓ. ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਾਉਣ ‘ਚ ਘੁਟਾਲੇ ਕਰਨ ਦੇ ਦੋਸ਼ ਹਨ।
ਦੱਸ ਦੇਈਏ ਕਿ ਇਸੇ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂਅ ਵੀ ਸਾਹਮਣੇ ਆਇਆ ਹੈ। ਗਿਲਜੀਆਂ ਨੂੰ ਪਤਾ ਲੱਗਦਿਆਂ ਹੀ ਉਹ ਰੂਪੋਸ਼ ਹੋ ਗਏ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਓਧਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ 'ਤੇ ਲਗਾਈ ਰੋਕ 28 ਸਤੰਬਰ ਲਈ ਵਧਾ ਦਿੱਤੀ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਸੀ। ਹਾਈ ਕੋਰਟ ਨੇ ਹੁਣ 28 ਸਤੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਦੇਸ਼
Advertisement