ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : Sidhu Moosewala Murder Case : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਜ਼ਰੀਏ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫਤਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕੀਤਾ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।