Chandigarh News : ਪੰਜਾਬ ਵਿਜੀਲੈਂਸ ਬਿਊਰੋ (  Punjab Vigilance Bureau ) ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ (Kanungo )  ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ : ਗਰਮੀ ਕੱਢਣ ਲੱਗੀ ਵੱਟ! ਇਸ ਵਾਰ ਬਾਰਸ਼ 'ਚ 53.4 ਫ਼ੀਸਦ ਗਿਰਾਵਟ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।


ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ

ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।