(Source: ECI/ABP News)
TaranTaran News : ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਕਾਬੂ
TaranTaran News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ
![TaranTaran News : ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਕਾਬੂ Punjab Vigilance Bureau arrested the Panchayat Secretary on the charge of making more assets than finances in TaranTaran TaranTaran News : ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਕਾਬੂ](https://feeds.abplive.com/onecms/images/uploaded-images/2023/02/08/20135e88a11b77e2a2b408fa39d3e9fa1675845703225345_original.jpg?impolicy=abp_cdn&imwidth=1200&height=675)
TaranTaran News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਰਿਹਾਇਸ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ
ਹੋਰ ਵੇਰਵੇ ਦਿੰਦਿਆਂ ਉਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ :ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ
ਦੱਸ ਦੇਈਏ ਕਿ ਇਸ ਤੋਂ ਇਲਾਵਾ ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)