ਪੜਚੋਲ ਕਰੋ
Advertisement
ਪੰਜਾਬ ਵਿਜੀਲੈਂਸ ਬਿਊਰੋ ਨੇ ਆਈਐਫਐਸ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਆਈਐਫਐਸ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਗਲਾਤ ਘੁਟਾਲੇ 'ਚ ਬਿਲਡਰਾਂ ਤੋਂ ਰਿਸ਼ਵਤ ਲੈ ਕੇ ਮਨਜ਼ੂਰੀ ਦੇਣ ਦੇ ਦੋਸ਼ ਲੱਗਾ ਹੈ।
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ IFS ਅਧਿਕਾਰੀ ਪੰਜਾਬ ਫੋਰੈਸਟਰ (ਯੋਜਨਾ) ਵਿਸ਼ਾਲ ਚੌਹਾਨ ਨੂੰ ਆਈਪੀਸੀ ਦੀ ਧਾਰਾ 120ਬੀ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਇੱਕ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ 2 ਜੂਨ ਨੂੰ ਦਰਜ ਕੀਤੇ ਗਏ ਕੇਸ ਤਹਿਤ ਪਹਿਲਾਂ ਹੀ ਗ੍ਰਿਫ਼ਤਾਰ ਮੁਹਾਲੀ ਦੇ ਵਣ ਮੰਡਲ ਅਫਸਰ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਉਰਫ ਹੈਮੀ ਤੋਂ ਪੁੱਛਗਿੱਛ ਅਤੇ ਇਸ ਸਬੰਧੀਕੀਤੀ ਜਾਂਚ ਦੌਰਾਨ ਸਾਹਮਣੇ ਆਏ ਘਟਨਾਕ੍ਰਮ ਨੂੰ ਮੁੱਖ ਰੱਖਦਿਆਂ ਵਣਪਾਲ ਵਿਸ਼ਾਲ ਚੌਹਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਵਿਸ਼ਾਲ ਚੌਹਾਨ ਨੇ ਕਾਲੋਨਾਈਜ਼ਰ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਤੋਂ ਮੋਟੀ ਰਿਸ਼ਵਤ ਲੈਣ ਲਈ ਪਹਿਲਾਂ ਸਰਕਾਰੀ ਕਾਰਵਾਈ ਦੀ ਧਮਕੀ ਦਿੱਤੀ ਅਤੇ ਫਿਰ ਗੁਰਮਨਪ੍ਰੀਤ ਸਿੰਘ ਅਤੇ ਹੰਮੀ ਰਾਹੀਂ ਰਿਸ਼ਵਤ ਲੈਣ ਲਈ ਸਿੱਧੀ ਭੂਮਿਕਾ ਨਿਭਾਈ।
ਇਹ ਹੈ ਪੂਰਾ ਮਾਮਲਾ
ਬੁਲਾਰੇ ਨੇ ਦੱਸਿਆ ਕਿ ਦਵਿੰਦਰ ਸਿੰਘ ਸੰਧੂ ਵਾਸੀ ਪਿੰਡ ਮਸੌਲ ਨੇੜੇ ਚੰਡੀਗੜ੍ਹ ਅਤੇ ਟਾਂਡਾ, ਸਬ ਤਹਿਸੀਲ ਮਾਜਰੀ ਜ਼ਿਲ੍ਹਾ ਐਸ.ਏ.ਐਸ.ਨਗਰ ਕੋਲ ਕੰਪਨੀ ਦੇ ਨਾਂ ਕਰੀਬ 100 ਏਕੜ ਜ਼ਮੀਨ ਹੈ। ਇਸ ਜ਼ਮੀਨ ਦਾ ਕੁਝ ਹਿੱਸਾ PLPA ਐਕਟ ਦੀ ਧਾਰਾ 4 ਅਧੀਨ ਆਉਂਦਾ ਹੈ। ਰੇਂਜ ਅਫ਼ਸਰ ਰਣਜੋਧ ਸਿੰਘ ਵੱਲੋਂ 24 ਅਪ੍ਰੈਲ ਨੂੰ ਦਵਿੰਦਰ ਸਿੰਘ ਸੰਧੂ ਦੇ ਪਿਤਾ ਕਰਨਲ ਬਲਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਦਫ਼ਤਰ ਦੇ ਮੁਲਾਜ਼ਮ ਤਰਸੇਮ ਸਿੰਘ ਖ਼ਿਲਾਫ਼ ਕੁਦਰਤੀ ਜੰਗਲੀ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਿਕਾਇਤ ਮੁੱਖ ਅਫ਼ਸਰ ਥਾਣਾ ਨਵਾਂਗਰਾਓਂ ਨੂੰ ਦਿੱਤੀ ਗਈ ਸੀ।
ਇਸ ਤੋਂ ਬਾਅਦ 27 ਅਪ੍ਰੈਲ ਨੂੰ ਦਵਿੰਦਰ ਸਿੰਘ ਸੰਧੂ ਨੂੰ ਰਣਜੋਧ ਸਿੰਘ ਅਤੇ ਅਮਨ ਵਣ ਪਟਵਾਰੀ ਵੱਲੋਂ ਕਿਹਾ ਗਿਆ ਕਿ ਜੋ ਸ਼ਿਕਾਇਤ ਉਨ੍ਹਾਂ ਨੇ ਥਾਣਾ ਨਵਾਂਗਾਓਂ ਵਿਖੇ ਦਿੱਤੀ ਹੈ, ਉਹ ਗੁਰਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਫੋਰੈਸਟਰ ਦੇ ਕਹਿਣ 'ਤੇ ਦਿੱਤੀ ਗਈ ਸੀ। ਇਸ ਲਈ ਹੁਣ ਤੁਸੀਂ ਉਨ੍ਹਾਂ ਨੂੰ ਮਿਲੋ ਅਤੇ ਇਸ ਮਾਮਲੇ ਨੂੰ ਹੱਲ ਕਰੋ ਨਹੀਂ ਤਾਂ ਤੁਹਾਡੇ ਖਿਲਾਫ ਐਫਆਈਆਰ ਦਰਜ ਕਰਵਾਈ ਜਾਵੇਗੀ।
ਇਸ ਤੋਂ ਬਾਅਦ ਦਵਿੰਦਰ ਸਿੰਘ ਸੰਧੂ ਨੇ 30 ਅਪ੍ਰੈਲ 2022 ਨੂੰ ਠੇਕੇਦਾਰ ਹਰਮੋਹਿੰਦਰ ਸਿੰਘ ਉਰਫ ਹੈਮੀ ਅਤੇ ਗੁਰਮਨਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਰਣਜੋਧ ਸਿੰਘ ਵੱਲੋਂ ਦਿੱਤੀ ਸ਼ਿਕਾਇਤ ’ਤੇ ਤਿੰਨਾਂ ਵਿਚਾਲੇ ਕਰੀਬ ਡੇਢ ਘੰਟੇ ਤੱਕ ਗੱਲਬਾਤ ਹੋਈ, ਜਿਸ ਦੀ ਵੀਡੀਓ ਦਵਿੰਦਰ ਸਿੰਘ ਸੰਧੂ ਵੱਲੋਂ ਰਿਕਾਰਡ ਕੀਤੀ ਗਈ। ਇਸ ਦੌਰਾਨ ਠੇਕੇਦਾਰ ਹੈਮੀ ਦੇ ਕਹਿਣ 'ਤੇ ਦਵਿੰਦਰ ਸਿੰਘ ਸੰਧੂ ਨੇ ਗੁਰਮਨਪ੍ਰੀਤ ਸਿੰਘ ਨੂੰ ਦੋ ਲੱਖ ਰੁਪਏ ਦਾ ਪੈਕੇਟ ਦਿੱਤਾ, ਜੋ ਗੁਰਮਨਪ੍ਰੀਤ ਨੇ ਆਪਣੇ ਕੋਲ ਰੱਖ ਲਿਆ।
ਫਿਰ ਗੁਰਮਨਪ੍ਰੀਤ ਸਿੰਘ ਨੇ ਦਵਿੰਦਰ ਸਿੰਘ ਸੰਧੂ ਨੂੰ ਕਿਹਾ ਕਿ ਉਹ ਇਸ ਪ੍ਰੋਜੈਕਟ ਸਬੰਧੀ ਫੋਰੈਸਟਰ ਵਿਸ਼ਾਲ ਚੌਹਾਨ ਨਾਲ ਗੱਲ ਕਰਨਗੇ ਅਤੇ ਬਾਕੀ ਪੈਸੇ ਬਾਰੇ ਬਾਅਦ ਵਿੱਚ ਦੱਸਣਗੇ। ਕੁਝ ਦਿਨਾਂ ਬਾਅਦ ਠੇਕੇਦਾਰ ਹੈਮੀ ਨੇ ਦਵਿੰਦਰ ਸੰਧੂ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਦੱਸਿਆ ਕਿ ਉਸ ਦੀ ਅਤੇ ਗੁਰਮਨਪ੍ਰੀਤ ਦੀ ਵਿਸ਼ਾਲ ਚੌਹਾਨ ਨਾਲ ਗੱਲਬਾਤ ਹੋਈ ਹੈ, ਜਿਸ ਨੇ ਕਿਹਾ ਹੈ ਕਿ ਜੇਕਰ ਪ੍ਰਾਜੈਕਟ ਸ਼ੁਰੂ ਕਰਨਾ ਹੈ ਤਾਂ ਪਹਿਲਾਂ ਇਕ ਕਰੋੜ ਰੁਪਏ ਅਤੇ ਫਿਰ 10 ਲੱਖ ਰੁਪਏ ਪ੍ਰਤੀ ਮਹੀਨਾ ਅਤੇ ਬਾਹਰੋਂ। ਜੋ ਵੀ ਜ਼ਮੀਨ ਵੇਚੀ ਜਾਵੇਗੀ, ਪੰਜ ਲੱਖ ਰੁਪਏ ਹਿੱਸੇ ਵਜੋਂ ਦੇਣੇ ਪੈਣਗੇ ਪਰ ਦਵਿੰਦਰ ਸਿੰਘ ਸੰਧੂ ਇਹ ਸਾਰੀ ਰਿਸ਼ਵਤ ਦੇਣ ਲਈ ਰਾਜ਼ੀ ਨਹੀਂ ਹੋਏ।
ਦਵਿੰਦਰ ਸੰਧੂ ਨੇ ਵਿਜੀਲੈਂਸ ਨੂੰ ਦਿੱਤੀ ਸੀ ਸ਼ਿਕਾਇਤ
ਅਖ਼ੀਰ ਦਵਿੰਦਰ ਸਿੰਘ ਸੰਧੂ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ। ਇਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਉਕਤ ਮਾਮਲੇ ਵਿੱਚ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹੈਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ 'ਚ ਇਹ ਵੀ ਸਾਬਤ ਹੋ ਗਿਆ ਕਿ ਗੁਰਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਨੇ ਮਿਲੀਭੁਗਤ ਕਰਕੇ ਦਵਿੰਦਰ ਸੰਧੂ ਦੇ ਪਿਤਾ ਦੇ ਖਿਲਾਫ ਨਵਾਂਗਾਓਂ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ 'ਤੇ ਦਬਾਅ ਪਾਇਆ ਸੀ।
ਇਸ ਤੋਂ ਬਾਅਦ ਵਿਸ਼ਾਲ ਚੌਹਾਨ ਨੇ ਗੁਰਮਨਪ੍ਰੀਤ ਦੀ ਹਾਜ਼ਰੀ ਵਿੱਚ ਆਪਣੇ ਅਧੀਨ ਮੁਲਾਜ਼ਮਾਂ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਦਵਿੰਦਰ ਸੰਧੂ ਦਾ ਨਾਂ ਵੀ ਸ਼ਾਮਲ ਕੀਤਾ ਜਾਵੇ। ਇਸ ਦੇ ਲਈ ਵਿਸ਼ਾਲ ਚੌਹਾਨ ਨੇ ਖੁਦ ਮੁਲਾਜ਼ਮਾਂ ਨੂੰ ਇੱਕ ਟਾਈਪ ਐਪਲੀਕੇਸ਼ਨ ਵੀ ਮੁਹੱਈਆ ਕਰਵਾਈ। ਇਸ ਸਾਰੀ ਘਟਨਾ ਤੋਂ ਸਪੱਸ਼ਟ ਹੋ ਗਿਆ ਹੈ ਕਿ ਵਿਸ਼ਾਲ ਚੌਹਾਨ ਨੇ ਉਪਰੋਕਤ ਦੋਵਾਂ ਨਾਲ ਮਿਲ ਕੇ ਦਵਿੰਦਰ ਸੰਧੂ ਦੀ ਕੰਪਨੀ ਤੋਂ ਮੋਟੀ ਰਿਸ਼ਵਤ ਲੈਣ ਦੀ ਕੋਸ਼ਿਸ਼ ਕੀਤੀ ਸੀ, ਇਸ ਲਈ ਵੀਰਵਾਰ ਨੂੰ ਵਿਜੀਲੈਂਸ ਨੇ ਉਸ ਨੂੰ ਵੀ ਇਸ ਮਾਮਲੇ 'ਚ ਗ੍ਰਿਫਤਾਰ ਕਰ ਲਿਆ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement