Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

Continues below advertisement



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ