ਪੜਚੋਲ ਕਰੋ

Crime news- ਵਿਜੀਲੈਂਸ ਬਿਊਰੋ ਵੱਲੋਂ ਲੱਖ ਰੁਪਏ ਰਿਸ਼ਵਤ ਲੈਂਦਾ JE ਰੰਗੇ ਹੱਥੀਂ ਕਾਬੂ

Crime news- ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ  ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ  ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜਤਿੰਦਰ ਸਿੰਘ ਜੇ.ਈ. ਵਿਰੁੱਧ ਇਹ ਮੁਕੱਦਮਾ ਦੀ ਪਿੰਡ ਖੀਵਾਂ ਕਲਾ ਕੋਆਪ੍ਰੇਟਿਵ ਕਿਰਤ ਸੁਸਾਇਟੀ ਅਤੇ ਉਸਾਰੀ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ ਦੀ ਸ਼ਿਕਾਇਤ ਉੱਪਰ ਦਰਜ ਕੀਤਾ ਗਿਆ ਹੈ। ਉੱਨਾਂ ਦੱਸਿਆ ਕਿ ਉਕਤ ਜੇ.ਈ. ਵੱਲੋਂ ਕਸਤੂਰਬਾ ਗਾਂਧੀ ਹੋਸਟਲ ਬਰੇਟਾ, ਜ਼ਿਲਾ ਮਾਨਸਾ ਦੇ ਉਸਾਰੀ ਕਾਰਜਾਂ ਵਿੱਚ ਘਪਲੇਬਾਜੀ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਪਹਿਲਾਂ ਹੀ ਅਕਤੂਬਰ 2022 ਵਿੱਚ ਇੱਕ ਮੁਕੱਦਮੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੋਇਆ ਹੈ।


ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸੋਸਾਇਟੀ ਨੂੰ ਨਗਰ ਕੌਂਸਲ ਮਾਨਸਾ ਵੱਲੋਂ ਬਿਜਲੀ ਦੀ ਸਪਲਾਈ, ਗਲੀਆਂ ਦੀ ਉਸਾਰੀ ਦੇ ਕੰਮ ਅਤੇ ਹੋਰ ਕਈ ਕੰਮ ਅਲਾਟ ਹੋਏ ਸਨ। ਇਸ ਸਬੰਧੀ ਸੋਸਾਇਟੀ ਵੱਲੋਂ ਕੰਮ ਮੁਕੰਮਲ ਕਰਨ ਉਪਰੰਤ ਅਦਾਇਗੀ ਕਰਨ ਲਈ ਬਿੱਲ ਨਗਰ ਕੌਂਸਲ ਮਾਨਸਾ ਵਿਖੇ ਭੇਜੇ ਗਏ ਸਨ ਪਰ ਅਦਾਇਗੀ ਕਰਨ ਲਈ ਉਕਤ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ (ਈ.ਓ.), ਜੂਨੀਅਰ ਇੰਜੀਨੀਅਰ (ਜੇ.ਈ.), ਸਹਾਇਕ ਨਗਰ ਕੌਂਸਲ ਇੰਜੀਨੀਅਰ (ਏ.ਐਮ.ਈ.), ਲੇਖਾਕਾਰ, ਕਲਰਕ ਅਤੇ ਕੰਪਿਊਟਰ ਅਪਰੇਟਰ ਵੱਲੋ ਉਸ ਕੋਲੋਂ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਬਿੱਲ ਪਾਸ ਕਰਨ ਬਦਲੇ ਕਮਿਸ਼ਨ ਦੇ ਤੌਰ ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਬੀਤੀ ਰਾਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ ਤੇ ਹੀ ਮੁਲਜ਼ਮ ਦੇ ਕਬਜੇ ‘ਚੋਂ 1,00,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। 


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ਉੱਤੇ ਨਗਰ ਕੌਂਸਲ ਮਾਨਸਾ ਦੇ ਈ.ਓ. ਅੰਮ੍ਰਿਤ ਲਾਲ, ਜੇ.ਈ. ਜਤਿੰਦਰ ਸਿੰਘ, ਏ.ਐਮ.ਈ. ਗਗਨਦੀਪ ਸਿੰਘ, ਕਲਰਕ ਅਕਾਊਂਟ ਬ੍ਰਾਂਚ ਅਮਨਦੀਪ ਸਿੰਘ, ਲੇਖਾਕਾਰ ਸ਼ਾਮ ਲਾਲ ਅਤੇ ਕੰਪਿਊਟਰ ਅਪਰੇਟਰ ਰਾਜਪਾਲ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਗ੍ਰਿਫਤਾਰ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਵਿਜੀਲੈਂਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇੰਨਾਂ ਤੋਂ ਇਲਾਵਾ ਕਿਸੇ ਹੋਰ ਕਰਮਚਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget