Samrala Municipal Council : ਲੁਧਿਆਣਾ (Ludhiana)ਦੇ ਕਸਬਾ ਸਮਰਾਲਾ ਦੇ ਨਗਰ ਕੌਂਸਲ ਦਫ਼ਤਰ (Samrala Municipal Council ) 'ਚ ਅੱਜ (ਬੁੱਧਵਾਰ) ਨੂੰ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ ਹੈ। ਵਿਜੀਲੈਂਸ ਟੀਮ ਨੇ ਨਗਰ ਕੌਂਸਲ ਦਫ਼ਤਰ 'ਚੋਂ ਕੁਝ ਰਿਕਾਰਡ ਵੀ ਜ਼ਬਤ ਕੀਤਾ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਗਲੀ ਦੇ ਨਿਰਮਾਣ ਵਿੱਚ ਬੇਨਿਯਮੀਆਂ ਅਤੇ ਘਟੀਆ ਸਮੱਗਰੀ ਦੇ ਇਸਤੇਮਾਲ ਦੀ ਸ਼ਿਕਾਇਤ ਨਾਲ ਜੁੜਿਆ ਮਾਮਲਾ ਹੈ।

Continues below advertisement

ਜਾਣਕਾਰੀ ਅਨੁਸਾਰ ਵਿਜੀਲੈਂਸ ਦੇ ਸੀਵੀਓ ਬਲਵਿੰਦਰ ਸਿੰਘ ਨੇ ਆਪਣੀ ਟੀਮ ਨਾਲ ਨਗਰ ਕੌਂਸਲ ਸਮਰਾਲਾ ਦਫ਼ਤਰ ਪਹੁੰਚੇ ਅਤੇ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਰਿਕਾਰਡ ਅਤੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ ਹੈ।

ਵਿਜੀਲੈਂਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਨਗਰ ਕੌਂਸਲਰ ਅਤੇ ਸਬੰਧਤ ਵਾਰਡ ਦੇ ਵਸਨੀਕਾਂ ਵੱਲੋਂ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਸ਼ਿਕਾਇਤਾਂ ਵਿੱਚ ਮੁੱਖ ਤੌਰ 'ਤੇ ਇੱਕ ਵਾਰਡ ਵਿੱਚ ਗਲੀ ਦੇ ਨਿਰਮਾਣ ਵਿੱਚ ਬੇਨਿਯਮੀਆਂ ਅਤੇ ਘਟੀਆ ਕੰਮ ਦਾ ਆਰੋਪ ਲਗਾਇਆ ਗਿਆ ਸੀ।

Continues below advertisement

ਇਸ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਟੀਮ ਮੌਕੇ 'ਤੇ ਪਹੁੰਚੀ ਅਤੇ ਉਸਾਰੀ ਦੇ ਕੰਮ ਅਤੇ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ। ਟੀਮ ਨੇ ਤਕਨੀਕੀ ਪਹਿਲੂਆਂ ਦੀ ਵੀ ਜਾਂਚ ਕੀਤੀ। ਸੀਵੀਓ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਕੋਈ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ ਜਾਂ ਠੇਕੇਦਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।