ਪੜਚੋਲ ਕਰੋ
Advertisement
ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ
Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ
Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਜਿਸ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਸ਼ਾਮਲ ਹਨ।
ਵਿਜੀਲੈਂਸ ਨੇ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ ਤਹਿਸੀਲਾਂ ਵਿੱਚ ਏਜੰਟਾਂ ਰਾਹੀਂ ਰਿਸ਼ਵਤਖੋਰੀ ਦਾ ਧੰਦਾ ਖੁੱਲ੍ਹੇਆਮ ਚੱਲ ਰਿਹਾ ਹੈ। ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਭ੍ਰਿਸ਼ਟਾਚਾਰ ਦਾ ਇਹ ਕਾਰੋਬਾਰ ਕੋਡ ਵਰਡਸ ਜ਼ਰੀਏ ਚੱਲ ਰਿਹਾ ਹੈ। ਵਸੀਕਾ-ਨਵੀਸ ਅਤੇ ਅਰਜੀ-ਨਵੀਸ ਰਜਿਸਟਰੀ 'ਤੇ ਕੋਡ ਵਰਡ ਦਿੰਦੇ ਹਨ ਅਤੇ ਇਸ ਅਨੁਸਾਰ ਤਹਿਸੀਲ ਵਿਚ ਦਿਨ ਭਰ ਹੋਈ ਕੁਲੈਕਸ਼ਨ ਦਾ ਹਿੱਸਾ ਸ਼ਾਮ ਨੂੰ ਤਹਿਸੀਲਦਾਰ ਕੋਲ ਪਹੁੰਚਦਾ ਹੈ।
ਵਿਜੀਲੈਂਸ ਨੇ ਆਪਣੇ ਮੁੱਖ ਸਕੱਤਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਤਹਿਸੀਲਾਂ ਵਿੱਚ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਸ਼ਹਿਰੀ ਜਾਇਦਾਦਾਂ ਅਤੇ ਵਪਾਰਕ ਜਾਇਦਾਦਾਂ ਨੂੰ ਰਿਹਾਇਸ਼ੀ ਦਿਖਾ ਕੇ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਤਹਿਸੀਲਦਾਰ ਆਪਣੇ ਏਜੰਟਾਂ ਰਾਹੀਂ ਇਹ ਸਾਰੀ ਖੇਡ ਕਰ ਰਹੇ ਹਨ।
ਵਿਜੀਲੈਂਸ ਨੇ ਕਿਹਾ ਕਿ ਨਾਜਾਇਜ਼ ਕਲੋਨੀਆਂ ਦੇ ਨਾਂ ’ਤੇ ਵੱਡੀ ਖੇਡ ਖੇਡੀ ਜਾ ਰਹੀ ਹੈ। ਬਿਨਾਂ ਐਨ.ਓ.ਸੀ ਤੋਂ ਮੋਟੀ ਰਕਮ ਵਸੂਲ ਕੇ ਰਜਿਸਟਰੀਆਂ ਕਰਵਾਈਆਂ ਜਾ ਰਹੀਆਂ ਹਨ। ਇਥੋਂ ਤੱਕ ਜੋ ਕਲੋਨੀਆਂ ਅਧਿਕਾਰਤ ਹਨ, ਓਥੇ ਵੀ ਪਲਾਟ ਲੈਣ ਵਾਲਿਆਂ ਨੂੰ ਐਨਓਸੀ ਦਾ ਡਰ ਦਿਖਾ ਕੇ ਰਿਸ਼ਵਤ ਲਈ ਜਾ ਰਹੀ ਹੈ। ਅਜਿਹੇ ਕਈ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚ ਵਿਰਾਸਤ -ਫਰਦ ਬਦਲ ਕੇ ਇੰਤਕਾਲ ਚੜਾਉਣ ਦੇ ਨਾਮ 'ਤੇ ਪਟਵਾਰੀ ਅਤੇ ਤਹਿਸੀਲਦਾਰ ਮਿਲ ਕੇ ਮੋਟੀ ਰਕਮ ਹੜੱਪ ਕਰ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ
ਇਹ ਵੀ ਪੜ੍ਹੋ : ਜਾਪਾਨ 'ਚ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਦੀ ਉਮਰ ਵਧਾਈ , ਜਾਣੋ ਦੂਜੇ ਦੇਸ਼ਾਂ 'ਚ ਕੀ ਹੈ ਕਾਨੂੰਨ?
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਪੰਜਾਬ
Advertisement