Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹੀ ਤਲਬ ਕੀਤਾ ਹੈ।
ਇਹ ਵੀ ਪੜ੍ਹੋ : NIA ਦੇ ਨਿਸ਼ਾਨੇ 'ਤੇ ਗੈਂਗਸਟਰ ਤੇ ਅੱਤਵਾਦੀ, ਬਿਸ਼ਨੋਈ-ਲੰਡਾ ਦੇ 70 ਟਿਕਾਣਿਆਂ 'ਤੇ ਛਾਪੇਮਾਰੀ, ਖੁੱਲ੍ਹਣਗੇ ਰਾਜ਼
ਪੰਜਾਬ ਦੇ ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ 24 ਫਰਵਰੀ ਨੂੰ ਤਲਬ ਕੀਤਾ ਹੈ। ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਨੇ ਮੁਢਲੀ ਜਾਂਚ ਕੀਤੀ ਹੈ ਅਤੇ ਪਾਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।
ਦੱਸ ਦੇਈਏ ਕਿ ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀਆਂ ਸਰਕਾਰਾਂ 'ਚ ਮੰਤਰੀ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਬਿਊਰੋ ਸਾਬਕਾ ਕਾਂਗਰਸ ਸਰਕਾਰਾਂ ਦੇ ਕਈ ਮੰਤਰੀਆਂ 'ਤੇ ਕਾਰਵਾਈ ਕਰ ਚੁੱਕੀ ਹੈ ਤੇ ਕਈ ਮੰਤਰੀ ਜੇਲ੍ਹ 'ਚ ਹਨ। ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਅਕਾਲੀ-ਭਾਜਪਾ ਸਰਕਾਰ ਵੇਲੇ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਤੋਂ ਵੀ ਲੱਗਭੱਗ 1000 ਕਰੋੜ ਰੁਪਏ ਦੇ ਕਥਿਤ ਸਿੰਜਾਈ ਘੋਟਾਲੇ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।