Sangrur News: ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਅਗਾਊਂ ਜ਼ਮਾਨਤ ਕਰਾਉਣ ਲਈ ਮੰਗੇ ਸੀ 10 ਹਜ਼ਾਰ


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।


ਵਿਜੀਲੈਂਸ ਨੇ ਵਿਛਾਇਆ ਸੀ ਜਾਲ਼


ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ