Punjab Politics: ਛੇਤੀ ਹੀ ਵਿਜੀਲੈਂਸ ਦੇ ਗੇੜ 'ਚ ਆਉਣਗੇ ਚਰਨਜੀਤ ਚੰਨੀ, CM ਮਾਨ ਨੇ ਕੀਤਾ ਸਪੱਸ਼ਟ, ਛੱਡਾਂਗੇ ਨਹੀਂ !
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਸ ਨੇ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮਾਨ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਹੁਤ ਖ਼ੁਲਾਸੇ ਕੀਤੇ ਜਾਣਗੇ ਕਿ ਕਿਵੇਂ ਲੀਡਰਾਂ ਨੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ ਹੈ।
Punjab Politics: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਉੱਤੇ ਸ਼ਿਕੰਜਾ ਕਸਣ ਦੀ ਸਰਕਾਰ ਨੇ ਤਿਆਰੀ ਕਰ ਲਈ ਹੈ। ਗੋਆ ਵਿੱਚ ਪੰਜਾਬ ਦੀ 8.92 ਏਕੜ ਪ੍ਰਾਈਮ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ਉੱਤੇ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਉਨ੍ਹਾਂ ਨੂੰ ਪੁੱਛਗਿੱਛ ਲਈ ਛੇਤੀ ਹੀ ਤਲਬ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਸ ਨੇ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮਾਨ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਹੁਤ ਖ਼ੁਲਾਸੇ ਕੀਤੇ ਜਾਣਗੇ ਕਿ ਕਿਵੇਂ ਲੀਡਰਾਂ ਨੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ ਹੈ।
ਕੀ ਹੈ ਇਹ ਪੂਰਾ ਮਾਮਲਾ
ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਾਂਗਰਸ ਦੇ ਲੀਡਰਾਂ ਨੇ ਬਗਾਵਤ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹਿਆ ਸੀ ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸੂਬੇ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਸੀ। ਇਸ ਮੌਕੇ ਗੋਆ ਵਿੱਚ ਪੰਜਾਬ ਸਰਕਾਰ ਦੀ 8.92 ਕਰੋੜ ਦੀ ਪ੍ਰਾਈਮ ਜ਼ਮੀਨ 1.13 ਲੱਖ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਲੀਜ਼ ਉੱਤੇ ਦਿੱਤੀ ਸੀ। ਇਸ ਮਾਮਲੇ ਦੀ ਵਿਜੀਲੈਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਹਾਲਾਂਕਿ ਸਰਕਾਰ ਨੇ ਉਸ ਕੰਪਨੀ ਨਾਲ ਆਪਣਾ ਸਮਝੌਤਾ ਰੱਦ ਕਰ ਦਿੱਤਾ ਹੈ ਤੇ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਤੋਂ ਪਹਿਲਾਂ ਵੀ ਪੁੱਛਗਿੱਛ ਹੋ ਚੁੱਕੀ ਹੈ।
ਭਗਵੰਤ ਮਾਨ ਸਰਕਾਰ ਕਬਾੜ ਦੀ ਵਪਾਰੀ !
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਖਰੀਦੇ ਥਰਮਲ ਪਲਾਂਟ 'ਤੇ ਸਵਾਲ ਖੜ੍ਹੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਬਾੜ ਦੇ ਵਪਾਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਥਰਮਲ ਪਲਾਂਟ ਤੋਂ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਸਰਕਾਰ ਖ਼ਰੀਦਦੀ ਸੀ। ਚੰਨੀ ਨੇ ਕਿਹਾ ਕਿ ਇਸ ਤੋਂ ਸਸਤਾ ਤਾਂ ਸੋਲਰ ਥਰਪਲ ਪਲਾਂਟ ਲਾਇਆ ਜਾ ਸਕਦਾ ਸੀ ਜਿਸ ਤੋਂ ਸਸਤੀ ਬਿਜਲੀ ਪੈਦਾ ਕੀਤੀ ਜਾ ਸਕਦੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਸਮਝੌਤਿਆ ਨੂੰ ਉਨ੍ਹਾਂ ਦੀ ਸਰਕਾਰ ਦੇ ਸਮੇਂ ਵਿਧਾਨ ਸਭਾ ਵਿੱਚ ਰੱਦ ਕੀਤਾ ਗਿਆ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਥਰਮਲ ਪਲਾਂਟ ਹੀ ਖਰੀਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਮਰਿਆ ਹੋਇਆ ਸੱਪ ਆਪਣੇ ਗਲੇ ਪਾ ਲਿਆ ਤੇ ਇਸ ਦੇ ਨਾਲ ਪੰਜਾਬ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋਵੇਗਾ।