Punjab News: ਪੰਜਾਬ ਵਿਜੀਲੈਂਸ ਨੇ SDM ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ, ਮਹਿਕਮੇ 'ਚ ਮੱਚੀ ਤਰਥੱਲੀ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ
ਪੰਜਾਬ ਵਿਜੀਲੈਂਸ ਨੇ ਬਟਾਲਾ ਦੇ SDM ਦੇ ਘਰ ‘ਤੇ ਛਾਪਾਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਡਿਪਾਰਟਮੈਂਟ ਪੰਜਾਬ ਨੇ ਬਟਾਲਾ ਦੇ SDM-ਕਮ-ਬਟਾਲਾ ਕਾਰਪੋਰੇਸ਼ਨ ਕਮਿਸ਼ਨਰ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ‘ਚ ਕਾਬੂ ਕੀਤਾ।

ਬਟਾਲਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਵਿਜੀਲੈਂਸ ਨੇ ਬਟਾਲਾ ਦੇ SDM ਦੇ ਘਰ ‘ਤੇ ਛਾਪਾਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਡਿਪਾਰਟਮੈਂਟ ਪੰਜਾਬ ਨੇ ਬਟਾਲਾ ਦੇ SDM-ਕਮ-ਬਟਾਲਾ ਕਾਰਪੋਰੇਸ਼ਨ ਕਮਿਸ਼ਨਰ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ‘ਚ ਕਾਬੂ ਕੀਤਾ। 22 ਨਵੰਬਰ ਨੂੰ ਉਸ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 3 ਦਿਨ ਦੇ ਰਿਮਾਂਡ ਉੱਤੇ ਭੇਜ ਦਿੱਤਾ।
50 ਹਜ਼ਾਰ ਦੀ ਰਿਸ਼ਵਤ ਲੈਣ ਦਾ ਦੋਸ਼
ਜਾਣਕਾਰੀ ਮੁਤਾਬਕ, 21 ਨਵੰਬਰ ਦੀ ਰਾਤ ਪੰਜਾਬ ਵਿਜੀਲੈਂਸ ਡਿਪਾਰਟਮੈਂਟ ਨੇ ਬਟਾਲਾ ਕਾਰਪੋਰੇਸ਼ਨ ਦੇ SDM-ਕਮ-ਕਮਿਸ਼ਨਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ 22 ਨਵੰਬਰ ਨੂੰ ਉਸ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। SDM ਵਿਕਰਮਜੀਤ ਸਿੰਘ ਖ਼ਿਲਾਫ਼ ਇੱਕ ਠੇਕੇਦਾਰ ਨੇ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ 5 ਲੱਖ ਰੁਪਏ ਦੀ ਭੁਗਤਾਨੀ ਲਈ ਉਨ੍ਹਾਂ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।
ਇੰਝ ਜਾਲ ਵਿਛਾ ਕੇ ਕੀਤਾ ਕਾਬੂ, ਕੋਰਟ ਨੇ ਭੇਜਿਆ ਰਿਮਾਂਡ 'ਤੇ
ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ SDM ਵਿਕਰਮਜੀਤ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ। ਉਨ੍ਹਾਂ ਦੇ ਸਰਕਾਰੀ ਘਰ ਦੀ ਤਲਾਸ਼ੀ ਦੌਰਾਨ 1,35,000 ਰੁਪਏ ਵੀ ਬਰਾਮਦ ਹੋਏ। ਵਿਜੀਲੈਂਸ ਡਿਪਾਰਟਮੈਂਟ ਨੇ ਅੰਮ੍ਰਿਤਸਰ ਵਿਜੀਲੈਂਸ ਦਫ਼ਤਰ ਵਿੱਚ ਵਿਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। 22 ਨਵੰਬਰ ਨੂੰ ਵਿਜੀਲੈਂਸ ਟੀਮ ਨੇ ਦੋਸ਼ੀ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਅੱਗੇ ਦੀ ਪੁੱਛਗਿੱਛ ਲਈ ਉਸ ਨੂੰ 3 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਐਕਸ਼ਨ ਕੀਤੇ ਜਾ ਰੇਹ ਹਨ। ਪਿਛਲੇ ਕੁੱਝ ਸਮੇਂ ਤੋਂ ਭ੍ਰਿਸ਼ਟਾਚਾਰ ਨਾਲ ਲਿਪਤ ਕਰਮਚਾਰੀਆਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















