Chandigarh News: CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ 'ਤੇ ਲੈ ਲਿਆ ਹੈ। ਚੰਡੀਗੜ੍ਹ ਦੀ ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਇਸ ਨੂੰ ਮਨਜ਼ੂਰੀ ਦੇ ਦਿੱਤੀ। CBI ਨੇ ਸਾਬਕਾ ਡੀਆਈਜੀ ਨੂੰ ਰਿਮਾਂਡ 'ਤੇ ਲੈਣ ਲਈ ਅਰਜ਼ੀ ਦਰਜ ਕੀਤੀ ਸੀ।

Continues below advertisement

ਭੁੱਲਰ ਦੇ ਵਕੀਲ ਐਚਐਸ ਧਨੋਹਾ ਅਤੇ ਆਰਪੀਐਸ ਬਾਰਾ ਨੇ ਇਸਦਾ ਵਿਰੋਧ ਕੀਤਾ। ਪਰ ਸੀਬੀਆਈ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਹੋਰ ਸਬੂਤ ਇਕੱਠੇ ਕਰਨੇ ਪੈਣਗੇ।

Continues below advertisement

ਇਸ ਦੇ ਨਾਲ ਹੀ ਵਿਜੀਲੈਂਸ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈਣਾ ਚਾਹੁੰਦੀ ਸੀ। ਪਰ ਸੀਬੀਆਈ ਨੇ ਇਸਦਾ ਵਿਰੋਧ ਕੀਤਾ। ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।