Punjab News : ਬਾਦਲ ਨੂੰ ਚੁੱਕਣ ਦੇ ਭੁਲੇਖੇ ਹਮਸ਼ਕਲ ਦੇ ਘਰ ਵੜੀ ਵਿਜੀਲੈਂਸ, ਹੋਈ ਪਾਣੀ-ਪਾਣੀ, ਪੂਰਾ ਮਾਮਲਾ
ਪੰਜਾਬ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਮਨਪ੍ਰੀਤ ਬਾਦਲ ਦੇ ਇੰਨੀ ਮਗਰ ਲੱਗੀ ਹੋਈ ਹੈ ਕਿ ਬੀਤੇ ਦਿਨ ਬਠਿੰਡਾ ‘ਚ ਉਸ ਦੀ ਭਾਲ ਕਰਦੇ ਹੋਏ ਉਸਦੇ ਹਮਸ਼ਕਲ ਨੂੰ ਹੀ ਹਿਰਾਸਤ ‘ਚ ਲੈ ਲਿਆ।
Punjab News : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਭਾਲ ਲਈ ਪੰਜਾਬ ਪੁਲਿਸ ਅਤੇ ਪੰਜਾਬ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਮਨਪ੍ਰੀਤ ਬਾਦਲ ਦੇ ਇੰਨੀ ਮਗਰ ਲੱਗੀ ਹੋਈ ਹੈ ਕਿ ਬੀਤੇ ਦਿਨ ਬਠਿੰਡਾ ‘ਚ ਉਸ ਦੀ ਭਾਲ ਕਰਦੇ ਹੋਏ ਉਸਦੇ ਹਮਸ਼ਕਲ ਨੂੰ ਹੀ ਹਿਰਾਸਤ ‘ਚ ਲੈ ਲਿਆ। ਜਦੋਂ ਪੁਲਿਸ ਨੇ ਉਕਤ ਵਿਅਕਤੀ ਦੀ ਕਾਰ ਨੂੰ ਰੋਕ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਹ ਬਠਿੰਡਾ ਦੇ ਕਿਸੇ ਪਿੰਡ ਦਾ ਸਰਪੰਚ ਸੀ, ਮਨਪ੍ਰੀਤ ਬਾਦਲ ਨਹੀਂ। ਉਥੋਂ ਪ੍ਰੇਸ਼ਾਨ ਹੋਣ ਤੋਂ ਬਾਅਦ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ।
ਪੁਲਿਸ ਵੱਲੋਂ ਅਜੇ ਤੱਕ ਨਹੀਂ ਦਿੱਤਾ ਗਿਆ ਕੋਈ ਬਿਆਨ ਨਹੀਂ
ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Punjab Vigilance) ਦੀ ਟੀਮ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ ਕਈ ਸੂਬਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਕੱਲ੍ਹ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਬਾਦਲ ਬਠਿੰਡਾ ਦੇ ਪਿੰਡ ਗੁਰੂਸਰ ਵਿੱਚ ਹੋਣ ਦਾ ਸ਼ੱਕ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪਾ ਮਾਰ ਕੇ ਬੋਲੈਰੋ ਗੱਡੀ ‘ਚ ਜਾ ਰਹੇ ਵਿਅਕਤੀ ਨੂੰ ਰੋਕਿਆ। ਜਦੋਂ ਪੁਲਿਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਪਿੰਡ ਗੁਰੂਸਰ ਦਾ ਸਰਪੰਚ ਬੇਅੰਤ ਸਿੰਘ ਕਾਰ ਵਿੱਚ ਬੈਠਾ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ 2 ਤੋਂ 3 ਦਿਨ ਪੁਰਾਣੀ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਕਈ ਸੂਬਿਆਂ 'ਚ ਬਾਦਲ ਦੀ ਭਾਲ ਵਿੱਚ ਛਾਪੇਮਾਰੀ
ਜਾਣਕਾਰੀ ਦੇ ਅਨੁਸਾਰ, ਸਾਬਕਾ ਵਿੱਤ ਮੰਤਰੀ (Former Finance Minister) ਮਨਪ੍ਰੀਤ ਸਿੰਘ ਬਾਦਲ ਲਈ ਮੰਗਲਵਾਰ ਨੂੰ ਬਠਿੰਡਾ, ਪੰਜਾਬ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਪੁਲਿਸ (Punjab Police) ਅਤੇ ਪੰਜਾਬ ਵਿਜੀਲੈਂਸ (Punjab Vigilance) ਦੀ ਦੀਆਂ ਟੀਮਾਂ ਉਸ ਦੀ ਭਾਲ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਅਜੇ ਤੱਕ ਮਨਪ੍ਰੀਤ ਬਾਦਲ ਪੁਲਿਸ ਦੇ ਹੱਥ ਨਹੀਂ ਆਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ