ਪੜਚੋਲ ਕਰੋ

ਮੰਡੀਆਂ 'ਚੋਂ ਅਨਾਜ ਢੋਹਣ ਲਈ ਸਕੂਟਰ-ਮੋਟਰਸਾਈਕਲ ਤੇ ਕਾਰਾਂ ਦੇ ਨੰਬਰਾਂ 'ਤੇ ਹੋਏ ਟੈਂਡਰ ਅਲਾਟ, ਵਿਜੀਲੈਂਸ ਵੱਲੋਂ ਕੇਸ ਦਰਜ

ਲੁਧਿਆਣਾ: ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐਸਬੀਐਸ ਨਗਰ ਨੂੰ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐਸਬੀਐਸ ਨਗਰ ਨੂੰ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 72/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਉਪਰੋਕਤ ਪ੍ਰਾਈਵੇਟ ਫਰਮ ਦੇ ਮਾਲਕਾਂ ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਦੇ ਖਿਲਾਫ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਐਫਆਈਆਰ ਨੰਬਰ 11 ਮਿਤੀ 16-08-2022 ਨੂੰ ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਪਾਇਆ ਗਿਆ ਹੈ ਕਿ ਸਾਲ 2020-21 ਲਈ ਲੁਧਿਆਣਾ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ, ਕਾਰਟੇਜ ਤੇ ਟਰਾਂਸਪੋਰਟੇਸ਼ਨ ਦੇ ਕੰਮਾਂ ਸਬੰਧੀ ਟੈਂਡਰ ਜਮ੍ਹਾਂ ਕਰਵਾਉਣ ਸਮੇਂ ਉਪਰੋਕਤ ਠੇਕੇਦਾਰਾਂ ਵੱਲੋਂ ਜਿਨ੍ਹਾਂ ਵਾਹਨਾਂ ਦੀਆਂ ਸੂਚੀਆਂ ਮਹਿਕਮੇ ਨੂੰ ਪੇਸ਼ ਕੀਤੀਆਂ ਗਈਆਂ ਸਨ ਉਨ੍ਹਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰਾਂ/ਮੋਟਰਸਾਈਕਲਾਂ/ਕਾਰਾਂ ਆਦਿ ਵਾਲੇ ਸਨ, ਜਿਸ ਦੀ ਕਿ ਜ਼ਿਲ੍ਹਾ ਟੈਂਡਰ ਕਮੇਟੀ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇੱਕ ਦੂਜੇ ਨਾਲ ਅਪਰਾਧਿਕ ਮਿਲੀਭੁਗਤ ਕਾਰਨ ਤਸਦੀਕ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਨੀਤੀ ਅਨੁਸਾਰ ਉਪਰੋਕਤ ਕਾਰਨਾਂ ਕਰਕੇ ਕਮੇਟੀ ਵੱਲੋਂ ਤਕਨੀਕੀ ਬੋਲੀ ਨੂੰ ਰੱਦ ਕਰਨਾ ਲਾਜ਼ਮੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਨਾਜ ਦੀ ਲੋਡਿੰਗ/ਅਨਲੋਡਿੰਗ ਨਾਲ ਸਬੰਧਤ ਗੇਟ ਪਾਸਾਂ ਵਿੱਚ ਢੋਆ-ਢੁਆਈ ਲਈ ਵਰਤੇ ਗਏ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰ/ਮੋਟਰਸਾਈਕਲ/ਕਾਰਾਂ ਆਦਿ ਦੇ ਪਾਏ ਗਏ ਹਨ ਜਦਕਿ ਇਹ ਵਾਹਨ ਮਾਲ ਦੀ ਢੋਆ-ਢੁਆਈ ਹੀ ਨਹੀਂ ਕਰ ਸਕਦੇ।

ਉਨ੍ਹਾਂ ਅੱਗੇ ਕਿਹਾ ਕਿ ਉਕਤ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੇ ਵੇਰਵਿਆਂ ਦੇ ਨਾਲ-ਨਾਲ ਇਨ੍ਹਾਂ ਦਾ ਗੇਟ ਪਾਸਾਂ ਵਿੱਚ ਦਰਜ ਵਸਤਾਂ ਦੀ ਮਾਤਰਾ ਦਾ ਮਾਮਲਾ ਪਹਿਲੀ ਨਜ਼ਰੇ ਇਨ੍ਹਾਂ ਗੇਟ ਪਾਸਾਂ ਵਿੱਚ ਦਰਜ ਅਨਾਜ ਦੀ ਫਰਜ਼ੀ ਰਿਪੋਰਟਿੰਗ ਅਤੇ ਹੇਰਾਫੇਰੀ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੇਟ ਪਾਸਾਂ ਦੇ ਆਧਾਰ ’ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਨਾਂ ਤਸਦੀਕ ਕੀਤੇ ਤੇਲੂ ਰਾਮ ਠੇਕੇਦਾਰ, ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲ ਜਗਰੂਪ ਸਿੰਘ ਤੇ ਠੇਕੇਦਾਰ ਸੰਦੀਪ ਭਾਟੀਆ ਨੂੰ ਅਦਾਇਗੀਆਂ ਵੀ ਕੀਤੀਆਂ ਗਈਆਂ ਹਨ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਉਪਰੋਕਤ ਵਿਅਕਤੀਆਂ ਦੇ ਨਾਲ-ਨਾਲ ਵਿਭਾਗ ਦੇ ਦੋਸ਼ੀ ਅਧਿਕਾਰੀਆਂ ਵਿਰੁੱਧ ਜਾਅਲੀ ਦਸਤਾਵੇਜ਼ ਪੇਸ਼ ਕਰਨ ਤੇ ਸਵੀਕਾਰ ਕਰਨ, ਮਾਲ ਦੀ ਜਾਅਲੀ ਢੋਆ-ਢੁਆਈ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget