(Source: ECI/ABP News)
Punjab News : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੁੜ ਕੀਤਾ ਤਲਬ, 13 ਜੂਨ ਨੂੰ ਹੋਵੇਗੀ ਪੁੱਛਗਿੱਛ
Punjab News : ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਫਿਰ ਤਲਬ ਕੀਤਾ ਗਿਆ ਹੈ। ਚੰਨੀ ਨੂੰ 13 ਜੂਨ ਨੂੰ ਵਿਜੀਲੈਂਸ ਨੇ ਫਿਰ ਬੁਲਾਇਆ ਹੈ। ਉਨ੍ਹਾਂ ਨੂੰ ਕਥਿਤ ਤੌਰ '

Punjab News : ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਫਿਰ ਤਲਬ ਕੀਤਾ ਗਿਆ ਹੈ। ਚੰਨੀ ਨੂੰ 13 ਜੂਨ ਨੂੰ ਵਿਜੀਲੈਂਸ ਨੇ ਫਿਰ ਬੁਲਾਇਆ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਦਰਅਸਲ 'ਚ ਵਿਜੀਲੈਂਸ ਬਿਊਰੋ ਚੰਨੀ ਖਿਲਾਫ਼ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਰਿਹਾ ਹੈ। ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਫਿਰ ਤਲਬ ਕੀਤਾ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14 ਅਪ੍ਰੈਲ ਨੂੰ ਚੰਨੀ ਨੂੰ ਪੁੱਛਗਿੱਛ ਲਈ ਸੱਦਿਆ ਸੀ ਤੇ ਅਫ਼ਸਰਾਂ ਨੇ ਉਨ੍ਹਾਂ ਨੂੰ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ ਅਤੇ ਸੰਪਤੀਆਂ ਸਬੰਧੀ ਹੋਰ ਜਾਣਕਾਰੀ ਦੇਣ ਲਈ ਕਿਹਾ ਸੀ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ 13 ਜੂਨ ਨੂੰ ਵਿਜੀਲੈਂਸ ਨੇ ਫਿਰ ਬੁਲਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਾਪੇ ਸਾਵਧਾਨ ! 13 ਸਾਲ ਦੀ ਲੜਕੀ ਨੇ ਆਨਲਾਈਨ ਗੇਮਾਂ 'ਚ ਉਡਾਏ 52 ਲੱਖ ਰੁਪਏ, ਮਾਂ ਦੇ ਖਾਤੇ 'ਚ ਬਚੇ ਸਿਰਫ 5 ਰੁਪਏ
ਇਹ ਵੀ ਪੜ੍ਹੋ : ਸੀਰੀਅਲ ਦੇਖ ਰਹੀ ਸੀ ਪਤਨੀ, ਟੀਵੀ ਬੰਦ ਨਹੀਂ ਕੀਤਾ ਤਾਂ ਪਤੀ ਨੇ ਮਾਰੀ ਗੋਲੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
