ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਾਲੰਟੀਅਰ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਗ ਕਰ ਰਹੇ ਹਨ। ਲੋਕਾਂ ਨੂੰ ਕੋਰੋਨਾ ਦਾ ਪਸਾਰ ਰੋਕਣ ਲਈ ਵਰਤੇ ਜਾਣ ਵਾਲੇ ਨਿਯਮਾਂ ਬਾਬਤ ਪਿੰਡ-ਪਿੰਡ ਪਹੁੰਚ ਕੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ 76,381 ਵਲੰਟੀਅਰ ਹਰ ਪੰਦਰਾਂ ਦਿਨ ਬਾਅਦ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ।


ਇਸ ਮੁਹਿੰਮ ਤਹਿਤ ਪਿਛਲੇ ਦਿਨੀਂ ਇਨ੍ਹਾਂ ਵਲੰਟੀਅਰਾਂ ਨੇ ਸੂਬੇ ਦੇ 5,503 ਪਿੰਡਾਂ ਤੇ ਸ਼ਹਿਰਾਂ 'ਚ ਪਹੁੰਚ ਕੀਤੀ ਹੈ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਿਭਾਗ ਦੇ ਸਮੂਹ ਜ਼ਿਲ੍ਹਾ ਦਫ਼ਤਰਾਂ, NSS ਯੂਨਿਟਾਂ, ਰੈੱਡ ਰਿਬਨ ਕਲੱਬਾਂ ਤੇ ਕਾਲਜਾਂ-ਸਕੂਲਾਂ ਦੇ ਯੂਥ ਕਲੱਬਾਂ ਤੇ ਵਿਭਾਗ ਨਾਲ ਜੁੜੇ ਪੇਂਡੂ ਯੂਥ ਕਲੱਬਾਂ ਵੱਲੋਂ ਵੱਡੇ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ।


ਰਾਣਾ ਗੁਰਮੀਤ ਸੋਢੀ ਨੇ ਦੱਸਿਆ ਕਿ ਪਿਛਲੇ ਦਿਨੀਂ ਆਰੰਭੀ ਗਈ ਜਾਗਰੂਕਤਾ ਮੁਹਿੰਮ ਤਹਿਤ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਘਰ-ਘਰ ਪਹੁੰਚ ਕੀਤੀ ਗਈ। ਇਸ ਦੌਰਾਨ 76,381 ਵਲੰਟੀਅਰਾਂ ਵੱਲੋਂ 5,503 ਪਿੰਡਾਂ ਤੇ ਸ਼ਹਿਰਾਂ ਵਿੱਚ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਾਲੰਟੀਅਰਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੋਰੋਨਾ ਦੇ ਲੱਛਣ ਦਿਖਾਈ ਦੇਣ 'ਤੇ ਸਿਹਤ ਕੇਂਦਰ ਪਹੁੰਚ ਕੇ ਜਾਂਚ ਕਰਵਾਈ ਜਾਵੇ।


ਰਾਸ਼ਟਰਪਤੀ ਨੂੰ ਭੂਮੀ ਪੂਜਨ 'ਚ ਨਾ ਬੁਲਾਉਣ 'ਤੇ ਉੱਠੇ ਸਵਾਲ, ਕੀ ਦਲਿਤ ਹੋਣ ਕਾਰਨ ਰੱਖਿਆ ਦੂਰ?


ਕੋਵਾ ਐਪ ਡਾਊਨਲੋਡ ਕਰਨ ਸਬੰਧੀ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਵਲੰਟੀਅਰਾਂ ਵੱਲੋਂ ਮੋਬਾਈਲ ਬੱਸਾਂ ਰਾਹੀਂ ਖ਼ੂਨਦਾਨ ਕੈਂਪ ਤੇ ਬੂਟੇ ਲਾਏ ਗਏ। ਇਸ ਤੋਂ ਇਲਾਵਾ ਪੋਸਟਰ ਤੇ ਬੈਨਰ ਬਣਾ ਕੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਲਾਏ ਜਾ ਰਹੇ ਹਨ ਤਾਂ ਜੋ ਲੋਕ ਇਸ ਮਹਾਮਾਰੀ ਦੀ ਲਪੇਟ 'ਚ ਆਉਣ ਤੋਂ ਬਚ ਸਕਣ।


ਪੰਜਾਬ ਰਾਜ ਭਵਨ 'ਚ ਕੋਰੋਨਾ ਦੀ ਦਸਤਕ, ਚਾਰ ਪੌਜ਼ੇਟਿਵ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ