Punjab News: ਪੰਜਾਬ ਨੂੰ ਬਜਟ 'ਚ ਪੂਰੀ ਤਰ੍ਹਾਂ ਕੀਤਾ ਗਿਆ ਨਜ਼ਰਅੰਦਾਜ਼, ਭੜਕਿਆ ਇਹ ਆਗੂ, ਗੁੱਸੇ 'ਚ ਬੋਲਿਆ...
Punjab News: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬਜਟ ਵਿੱਚ

Punjab News: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।
ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੀਆਂ ਮਹੱਤਵਪੂਰਨ ਜ਼ਰੂਰਤਾਂ, ਖਾਸ ਕਰਕੇ ਇਸਦੇ ਸਰਹੱਦੀ ਜ਼ਿਲ੍ਹਿਆਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ, ਨੂੰ ਪੂਰਾ ਕਰਨ ਵਿੱਚ ਕੇਂਦਰੀ ਬਜਟ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਕਰਕੇ, ਪੰਜਾਬ ਨੂੰ ਵਿਸ਼ੇਸ਼ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਪਰ ਬਜਟ ਵਿੱਚ ਇਨ੍ਹਾਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੀਆਂ ਮੰਗਾਂ 'ਤੇ ਬਜਟ ਦੀ ਚੁੱਪੀ ਭਾਜਪਾ ਸਰਕਾਰ ਦੇ ਸੂਬੇ ਦੇ ਵਿਕਾਸ ਪ੍ਰਤੀ ਦ੍ਰਿੜ ਇਰਾਦੇ ਦੀ ਘਾਟ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਉਠਾਉਂਦਾ ਆ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਪਣੀਆਂ ਜਾਇਜ਼ ਮੰਗਾਂ ਲਈ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਦੇ ਬਾਵਜੂਦ ਅਸੀਂ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਉਣ ਦੇ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟਾਂਗੇ।
Read MOre: Budget 2025: ਮਿਡਲ ਕਲਾਸ ਨੂੰ ਵੱਡੀ ਰਾਹਤ, 12 ਲੱਖ ਰੁਪਏ ਤੱਕ ਨਹੀਂ ਕੋਈ ਟੈਕਸ; ਇੱਥੇ ਪੜ੍ਹੋ ਪੂਰੀ ਡਿਟੇਲ
Read MOrE: Punjab News: ਪੰਜਾਬ 'ਚ 15 ਘੰਟੇ ਲੱਗਿਆ ਬਿਜਲੀ ਦਾ ਲੰਬਾ ਕੱਟ, ਜਾਣੋ ਲੋਕਾਂ ਲਈ ਕਿਹੜੀ ਚੀਜ਼ ਬਣੀ ਮੁਸੀਬਤ ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
