Weather Update: ਇਸ ਵਾਰ ਫਰਵਰੀ ਵਿੱਚ ਹੀ ਪਾਰਾ ਚੜ੍ਹਨ ਲੱਗਾ ਹੈ। ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਚੱਲ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਇਸ ਵਾਰ ਜਨਵਰੀ ਤੇ ਫਰਵਰੀ ਵਿੱਚ ਬਾਰਸ਼ ਨਾ ਦੇ ਬਰਾਬਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਹਰ ਸਾਲ ਜਨਵਰੀ ਤੇ ਫਰਵਰੀ ਮਹੀਨੇ ਵਿੱਚ ਭਾਰੀ ਮੀਂਹ ਪੈਂਦਾ ਹੈ ਪਰ ਇਸ ਵਾਰ 1 ਜਨਵਰੀ ਤੋਂ ਲੈ ਕੇ ਹੁਣ ਤੱਕ ਆਮ ਨਾਲੋਂ 53.4 ਫ਼ੀਸਦ ਮੀਂਹ ਘੱਟ ਪਿਆ ਹੈ।


ਹਾਸਲ ਜਾਣਕਾਰੀ ਅਨੁਸਾਰ ਇਸ ਵਰ੍ਹੇ 1 ਜਨਵਰੀ ਤੋਂ ਲੈ ਕੇ ਹੁਣ ਤੱਕ 27.4 ਫ਼ੀਸਦ ਮੀਂਹ ਹੀ ਪਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੇ ਕੋਈ ਆਸਾਰ ਦਿਖਾਈ ਨਹੀਂ ਦੇ ਰਹੇ ਹਨ। ਇਸ ਲਈ ਪਾਰਾ ਹੋਰ ਚੜ੍ਹਨ ਦੇ ਆਸਾਰ ਹਨ। 


ਉਧਰ, ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਨੇ ਦਿਨ ਸਮੇਂ ਲੋਕਾਂ ਨੂੰ ਗਰਮੀ ਦਾ ਅਹਿਸਾਸ ਕਰਵਾ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਸਿਟੀ ਬਿਊਟੀਫੁੱਲ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ ਹੈ ਜਦੋਂਕਿ ਮੌਸਮ ਵਿਭਾਗ ਨੇ 23 ਫਰਵਰੀ ਨੂੰ ਸ਼ਹਿਰ ਵਿੱਚ ਬਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ। ਇਸ ਤੋਂ ਬਾਅਦ 25 ਤੋਂ 27 ਫਰਵਰੀ ਤੱਕ ਬੱਦਲਵਾਈ ਰਹਿ ਸਕਦੀ ਹੈ।


ਹਾਸਲ ਜਾਣਕਾਰੀ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਰਿਹਾ ਹੈ। 


ਹਾਲਾਂਕਿ ਇਕ ਹਫ਼ਤਾ ਪਹਿਲਾਂ ਸ਼ਹਿਰ ’ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਿਆ ਹੈ ਪਰ ਦੁਪਹਿਰ ਸਮੇਂ ਨਿਕਲੀ ਤੀਖੀ ਧੁੱਪ ਨੇ ਗਰਮੀ ਨੂੰ ਹੋਰ ਵਧਾ ਦਿੱਤਾ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਸ਼ਹਿਰ ਵਿੱਚ ਸੈਲਾਨੀਆਂ ਦੀ ਭੀੜ ਵੀ ਵਧਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਸ਼ਹਿਰ ਵਿੱਚ ਘੁੰਮਣ ਵਾਲੀਆਂ ਥਾਵਾਂ ’ਤੇ ਸਾਰਾ ਦਿਨ ਭੀੜ ਲੱਗੀ ਰਹੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।