Punjab Weather 20 April: ਪੰਜਾਬ 'ਚ ਅੱਜ ਫਿਰ ਤੋਂ ਵਰ੍ਹ ਸਕਦੇ ਨੇ ਬੱਦਲ! ਮੌਸਮ ਦੀ ਤਬਦੀਲੀ ਨਾਲ ਡਿੱਗਿਆ ਤਾਪਮਾਨ
ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਕਈ ਰਾਜਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਪਹਾੜੀ ਰਾਜਾਂ ਤੋਂ ਲੈ ਕੇ ਝਾਰਖੰਡ ਅਤੇ ਓਡੀਸ਼ਾ ਤੱਕ ਬਿਜਲੀ ਚਮਕਨ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ।

Punjab Weather 20 April: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਹੋਈ ਵਰਖਾ ਤੋਂ ਬਾਅਦ ਤਾਪਮਾਨ ਵਿੱਚ ਥੋੜੀ ਨਰਮੀ ਆਈ ਹੈ। ਜਿਸ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ ਪੰਜਾਬ ਵਿੱਚ ਵਰਖਾ ਜਾਂ ਤੂਫ਼ਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਹਾਲਾਂਕਿ, ਅੱਜ ਵੀ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਇਹ ਤਾਪਮਾਨ ਹੌਲੇ-ਹੌਲੇ ਵਧਣਾ ਸ਼ੁਰੂ ਹੋ ਸਕਦਾ ਹੈ। ਇਸੇ ਦੌਰਾਨ ਲੂ ਪੈਣ ਦੇ ਵੀ ਆਸਾਰ ਹਨ।
ਕੁਝ ਇਲਾਕਿਆਂ ਵਿੱਚ ਅੱਜ ਵੀ ਪੈ ਸਕਦਾ ਛੰਮ-ਛੰਮ ਮੀਂਹ
ਬੀਤੇ ਦੋ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਹਾਲਾਂਕਿ ਅੱਜ ਲਈ ਪੰਜਾਬ ਵਿੱਚ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਫਿਰ ਵੀ ਅੱਜ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ
ਅੰਮ੍ਰਿਤਸਰ – ਆਸਮਾਨ ਸਾਫ਼ ਰਹੇਗਾ। ਨਿਊਨਤਮ ਤਾਪਮਾਨ ਵਿੱਚ ਗਿਰਾਵਟ ਰਹੇਗੀ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ – ਆਸਮਾਨ ਸਾਫ਼ ਰਹੇਗਾ। ਨਿਊਨਤਮ ਤਾਪਮਾਨ ਵਿੱਚ ਗਿਰਾਵਟ ਰਹੇਗੀ। ਤਾਪਮਾਨ 23 ਤੋਂ 34 ਡਿਗਰੀ ਤੱਕ ਰਹੇਗਾ।
ਲੁਧਿਆਣਾ –ਨਿਊਨਤਮ ਤਾਪਮਾਨ ਵਿੱਚ ਗਿਰਾਵਟ ਰਹੇਗੀ, ਨਾਲ ਹੀ ਮੀਂਹ ਪੈਣ ਦੇ ਵੀ ਆਸਾਰ ਹਨ। ਤਾਪਮਾਨ 21 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ – ਨਿਊਨਤਮ ਤਾਪਮਾਨ ਵਿੱਚ ਗਿਰਾਵਟ ਰਹੇਗੀ, ਅਤੇ ਮੀਂਹ ਦੇ ਵੀ ਆਸਾਰ ਹਨ। ਤਾਪਮਾਨ 24 ਤੋਂ 35 ਡਿਗਰੀ ਤੱਕ ਰਹੇਗਾ।
ਮੋਹਾਲੀ – ਆਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੇ ਵੀ ਆਸਾਰ ਹਨ। ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















