PUNJAB WEATHER: ਪੰਜਾਬ 'ਚ Western Disturbance ਦੇ ਸੁਸਤ ਹੋ ਜਾਣ ਤੋਂ ਬਾਅਦ ਸੋਮਵਾਰ ਤੋਂ ਹੀ ਤਾਪਮਾਨ ਦੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬੇ 'ਚ ਤਾਪਮਾਨ ਇਸ ਵੇਲੇ ਆਮ ਤੋਂ ਲਗਭਗ 2 ਡਿਗਰੀ ਜ਼ਿਆਦਾ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਬੁੱਧਵਾਰ ਤੋਂ ਪੰਜਾਬ 'ਚ ਪਾਰਾ ਵੱਧਣਾ ਸ਼ੁਰੂ ਹੋਵੇਗਾ। ਅਗਲੇ ਤਿੰਨ ਦਿਨਾਂ ਲਈ ਹੀਟ ਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।
ਸਭ ਤੋਂ ਵੱਧ ਗਰਮ ਰਿਹਾ ਬਠਿੰਡਾ
ਮੌਸਮ ਵਿਭਾਗ ਦੇ ਅਨੁਸਾਰ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦੀ ਥੋੜ੍ਹੀ ਘਟਾਅ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਦੇ ਬਾਵਜੂਦ, ਤਾਪਮਾਨ ਸੂਬੇ ਦੇ ਆਮ ਔਸਤ ਤੋਂ 1.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ, ਜੋ ਕਿ ਗਰਮੀ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਸੂਬੇ 'ਚ ਸਭ ਤੋਂ ਵੱਧ ਵੱਧਤਮ ਤਾਪਮਾਨ 42.1 ਡਿਗਰੀ ਸੈਲਸੀਅਸ ਰਿਹਾ, ਜੋ ਕਿ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਮਾਲਵਾ ਦੇ 8 ਜ਼ਿਲ੍ਹੇ ਹੋਣਗੇ ਪ੍ਰਭਾਵਿਤ
ਮੌਸਮ ਵਿਭਾਗ ਨੇ 23 ਤੋਂ 25 ਅਪ੍ਰੈਲ ਤੱਕ ਪੰਜਾਬ 'ਚ ਹੀਟ ਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਇਸਦਾ ਸਭ ਤੋਂ ਵੱਧ ਅਸਰ ਉਹਨਾਂ ਜ਼ਿਲ੍ਹਿਆਂ 'ਤੇ ਪਏਗਾ ਜੋ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਹਨ। 23 ਅਪ੍ਰੈਲ ਦੀ ਗੱਲ ਕਰੀਏ ਤਾਂ ਪੰਜਾਬ ਦੇ ਮਾਲਵਾ ਖੇਤਰ ਦੇ 8 ਜ਼ਿਲ੍ਹਿਆਂ—ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ—ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਹੋਰ ਜ਼ਿਲ੍ਹਿਆਂ 'ਚ ਵੀ ਤਾਪਮਾਨ ਵੱਧੇਗਾ, ਪਰ ਲੂ ਵਾਲੀ ਸਥਿਤੀ ਸਭ ਤੋਂ ਵੱਧ ਇਨ੍ਹਾਂ ਉੱਤੇ ਹੀ ਨਜ਼ਰ ਆਵੇਗੀ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:
ਅੰਮ੍ਰਿਤਸਰ – ਆਸਮਾਨ ਸਾਫ਼ ਰਹੇਗਾ, ਧੁੱਪ ਚਮਕੇਗੀ। ਤਾਪਮਾਨ 22 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ – ਆਸਮਾਨ ਸਾਫ਼ ਰਹੇਗਾ, ਧੁੱਪ ਚਮਕੇਗੀ। ਤਾਪਮਾਨ 22 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ – ਆਸਮਾਨ ਸਾਫ਼ ਰਹੇਗਾ, ਧੁੱਪ ਚਮਕੇਗੀ। ਤਾਪਮਾਨ 23 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ – ਆਸਮਾਨ ਸਾਫ਼ ਰਹੇਗਾ, ਧੁੱਪ ਚਮਕੇਗੀ। ਤਾਪਮਾਨ 25 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ – ਆਸਮਾਨ ਸਾਫ਼ ਰਹੇਗਾ, ਧੁੱਪ ਚਮਕੇਗੀ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।