Punjab Weather: ਪੰਜਾਬ 'ਚ ਨੌਤਪਾ ਦੌਰਾਨ ਗਰਮੀ ਤੇ ਲੂ ਤੋਂ ਰਾਹਤ; ਤਾਪਮਾਨ 5.4 ਡਿਗਰੀ ਸੈਲਸੀਅਸ ਹੇਠਾਂ ਡਿੱਗਿਆ, 8 ਜ਼ਿਲ੍ਹਿਆਂ 'ਚ ਮੀਂਹ ਦੀ ਵਾਰਨਿੰਗ
ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਪਏ ਮੀਂਹ ਕਰਕੇ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਲੋਕਾਂ ਨੂੰ ਤਿੱਖੀ ਗਰਮੀ ਤੋਂ ਰਾਹਤ ਮਿਲੀ ਹੈ। ਆਓ ਜਾਣਦੇ ਹਾਂ 26 ਮਈ ਦੇ ਮੌਸਮ ਦਾ..

Punjab Weather: ਪੰਜਾਬ ਵਿੱਚ ਅੱਜ ਸੋਮਵਾਰ ਨੂੰ ਵੀ ਮੀਂਹ ਦੇ ਆਸਾਰ ਹਨ। ਨੌਤਪਾ ਸ਼ੁਰੂ ਹੋਏ ਦੋ ਦਿਨ ਹੋ ਚੁੱਕੇ ਹਨ, ਇਸ ਦੇ ਬਾਵਜੂਦ ਰਾਜ ਵਿੱਚ ਨਾ ਤਾਂ ਕਿਸੇ ਤਰ੍ਹਾਂ ਦਾ ਲੂ ਦਾ ਅਲਰਟ ਜਾਰੀ ਹੋਇਆ ਹੈ ਅਤੇ ਨਾ ਹੀ ਗਰਮ ਹਵਾਵਾਂ ਦੀ ਕੋਈ ਚੇਤਾਵਨੀ ਦਿੱਤੀ ਗਈ ਹੈ। ਉਲਟ, ਰਾਜ ਵਿੱਚ ਅਧਿਕਤਮ ਤਾਪਮਾਨ 'ਚ ਕਮੀ ਆਈ ਹੈ ਅਤੇ ਮੌਜੂਦਾ ਸਮੇਂ ਵਿੱਚ ਇੱਥੇ ਤਾਪਮਾਨ ਸਧਾਰਨ ਤੋਂ 5.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 29 ਮਈ ਤੱਕ ਲੂ ਸੰਬੰਧੀ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ ਅਧਿਕਤਮ ਤਾਪਮਾਨ ਵਿੱਚ ਔਸਤਨ 3.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਹ ਤਾਪਮਾਨ ਸਧਾਰਨ ਨਾਲੋਂ 5.4 ਡਿਗਰੀ ਸੈਲਸੀਅਸ ਘੱਟ ਹੈ, ਜੋ ਕਿ ਗਰਮੀ ਦੇ ਇਸ ਮੌਸਮ ਵਿੱਚ ਇੱਕ ਮਹੱਤਵਪੂਰਨ ਬਦਲਾਅ ਮੰਨਿਆ ਜਾ ਰਿਹਾ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿੱਚ 36.9°C ਰਿਕਾਰਡ ਕੀਤਾ ਗਿਆ, ਜਦਕਿ ਕਈ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ 34°C ਤੋਂ ਘੱਟ ਰਿਹਾ। ਚੰਡੀਗੜ੍ਹ ਏਅਰਪੋਰਟ 'ਤੇ 34°C, ਅੰਮ੍ਰਿਤਸਰ ਵਿੱਚ 34.7°C, ਲੁਧਿਆਣਾ ਵਿੱਚ 35.2°C ਅਤੇ ਪਟਿਆਲਾ ਵਿੱਚ 33°C ਅਧਿਕਤਮ ਤਾਪਮਾਨ ਰਿਹਾ।
ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ
ਪੰਜਾਬ ਵਿੱਚ ਅੱਜ ਲੂ ਸੰਬੰਧੀ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਲਈ ਅਗਲੇ ਚਾਰ ਦਿਨਾਂ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਫ਼ਰੀਦਕੋਟ, ਮਾਨਸਾ, ਸੰਗਰੂਰ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਸੰਬੰਧੀ ਕੋਈ ਚੇਤਾਵਨੀ ਨਹੀਂ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ –
ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।
ਜਲੰਧਰ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।
ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।
ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।
ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਤੱਕ ਰਹੇਗਾ।






















