Punjab Weather Today: ਵੈਸਟਰਨ ਡਿਸਟਰਬੈਂਸ (WD) ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1°C ਦੀ ਵਾਧੂ ਦਰਜ ਕੀਤੀ ਗਈ, ਪਰ ਫਿਰ ਵੀ ਇਹ ਆਮ ਤਾਪਮਾਨ ਨਾਲੋਂ 3.1°C ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਲਈ ਤੂਫ਼ਾਨ, ਤੇਜ਼ ਹਵਾਵਾਂ ਅਤੇ ਬਾਰਿਸ਼ (Storm, strong winds and rain) ਨੂੰ ਲੈ ਕੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 6 ਦਿਨ ਤੱਕ ਪੰਜਾਬ ਵਿੱਚ ਅਜਿਹਾ ਹੀ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਰਾਜ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੰਮ੍ਰਿਤਸਰ ਵਿੱਚ 33.5°C, ਪਟਿਆਲਾ ਵਿੱਚ 35.5°C, ਲੁਧਿਆਣਾ ਵਿੱਚ 34.6°C ਅਤੇ ਬਠਿੰਡਾ ਵਿੱਚ 39.3°C ਤਾਪਮਾਨ ਰਿਹਾ।
ਮੌਸਮ ਵਿਭਾਗ ਦਾ ਅਲਰਟ
ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਮੁਤਾਬਕ, ਆਉਣ ਵਾਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਨਾਲ ਗੜਗੜਾਹਟ ਅਤੇ ਚਮਕ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।
4 ਮਈ:ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਯੈਲੋ ਅਲਰਟ ਜਾਰੀ ਹੈ।
5 ਮਈ:ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਹੈ।
6-7 ਮਈ:ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਮੌਸਮ–
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ। ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ। ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ। ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਤਾਪਮਾਨ 19.9 ਤੋਂ 34.7 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ। ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 21 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ। ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਤਾਪਮਾਨ 22 ਤੋਂ 35.1 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।