Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ 'ਚ ਅੱਜ ਮੌਸਮ ਸਾਫ ਹੋਣ ਵਾਲਾ ਹੈ। 

Continues below advertisement


ਹਾਸਲ ਜਾਣਕਾਰੀ ਮੁਤਾਬਕ ਅੱਜ ਮੁਹਾਲੀ ਵਿੱਚ ਦਿਨ ਦਾ ਤਾਪਮਾਨ 32 ਡਿਗਰੀ ਰਹਿਣ ਦੀ ਸੰਭਾਵਨਾ ਹੈ ਤੇ ਸ਼ਾਮ ਨੂੰ ਇਹ 36 ਡਿਗਰੀ ਤੱਕ ਜਾ ਸਕਦਾ ਹੈ। ਇੱਥੇ ਮੀਂਹ ਪੈਣ ਦੀ 20 ਫੀਸਦੀ ਸੰਭਾਵਨਾ ਹੈ ਤੇ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ।


ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਅਖੀਰਲੇ ਦਿਨਾਂ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ ਸੰਭਵ ਹੈ। 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਹਲਕਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ। ਪਿਛਲੇ 14 ਸਾਲਾਂ ਵਿੱਚ ਅਕਤੂਬਰ ਮਹੀਨੇ ਮਾਨਸੂਨ ਨੇ ਸੂਬੇ ਨੂੰ ਚਾਰ ਵਾਰ ਅਲਵਿਦਾ ਕਿਹਾ ਹੈ। ਸੂਬੇ ਵਿੱਚ 22 ਤੋਂ 25 ਸਤੰਬਰ ਤੱਕ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਕਿਹੋ ਜਿਹਾ ਰਹੇਗਾ ਚੰਡੀਗੜ੍ਹ ਦਾ ਮੌਸਮ?
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਮਾਨਸੂਨ ਆਮ ਤੌਰ 'ਤੇ ਚੰਡੀਗੜ੍ਹ ਤੋਂ 25 ਸਤੰਬਰ ਦੇ ਆਸ-ਪਾਸ ਰਵਾਨਾ ਹੁੰਦੀ ਹੈ ਪਰ ਇਸ ਵਾਰ 24 ਸਤੰਬਰ ਨੂੰ ਵੀ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਅਨੁਮਾਨ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਮੌਨਸੂਨ ਜਾ ਸਕਦੀ ਹੈ। ਉਦੋਂ ਤੱਕ ਬੱਦਲ ਛਾਏ ਰਹਿ ਸਕਦੇ ਹਨ। 


ਇਹ ਵੀ ਪੜ੍ਹੋ: 'ਸਲਮਾਨ ਖਾਨ ਨੇ ਪੰਜਾਬੀ ਫਿਲਮਾਂ ਲਈ ਕਰ ਦਿੱਤੀ ਭਵਿੱਖਬਾਣੀ? ਬੋਲੇ- 'ਪੰਜਾਬੀ ਫਿਲਮਾਂ 500-600 ਕਰੋੜ ਵੀ ਕਮਾਉਣਗੀਆਂ...'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।