Punjab Weather: ਪੰਜਾਬ 'ਚ ਠੰਢ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਾਲ 2013 'ਚ ਬਣੇ ਸੀ ਅਜਿਹੇ ਹੀ ਹਾਲਾਤ
Punjab Weather update:ਪੰਜਾਬ ਵਿੱਚ ਠੰਢ ਤੇ ਧੁੰਦ ਨੇ ਪਿਛਲੇ 11 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਵਿੱਚ ਪਿਛਲੇ 11 ਸਾਲਾਂ ਵਿੱਚ ਪਹਿਲੀ ਵਾਰ ਇੰਨਾ ਲੰਬਾ ਸਮਾਂ ਤਾਪਮਾਨ 9-10 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।
Punjab Weather: ਪੰਜਾਬ ਵਿੱਚ ਠੰਢ ਤੇ ਧੁੰਦ ਨੇ ਪਿਛਲੇ 11 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਵਿੱਚ ਪਿਛਲੇ 11 ਸਾਲਾਂ ਵਿੱਚ ਪਹਿਲੀ ਵਾਰ ਇੰਨਾ ਲੰਬਾ ਸਮਾਂ ਤਾਪਮਾਨ 9-10 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ। ਪਿਛਲੇ 11 ਸਾਲਾਂ ਦੇ ਮੌਸਮ 'ਤੇ ਨਜ਼ਰ ਮਾਰੀਏ (Let's look at the weather of the last 11 years) ਤਾਂ ਪਹਿਲੀ ਵਾਰ ਅਜਿਹੇ ਹਾਲਾਤ ਬਣੇ ਹਨ ਕਿ ਇੰਨੇ ਲੰਬੇ ਸਮੇਂ ਤੱਕ ਸੂਰਜ ਨਹੀਂ ਨਿਕਲਿਆ।
ਹਾਸਲ ਅੰਕੜਿਆਂ ਮੁਤਾਬਕ 2013 ਵਿੱਚ ਲਗਾਤਾਰ 14 ਦਿਨਾਂ ਤੱਕ ਸੂਰਜ ਨਹੀਂ ਚਮਕਿਆ ਸੀ। ਇਸ ਕਰਕੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਸੀ। ਇਸ ਵਾਰ ਸਥਿਤੀ ਇਸ ਤੋਂ ਵੀ ਬਦਤਰ ਹੁੰਦੀ ਜਾ ਰਹੀ ਹੈ।
ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਵਿੱਚ ਠੰਢ ਤੋਂ ਅਜੇ ਰਾਹਤ ਨਹੀਂ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਘਟਣ ਕਰਕੇ ਹੁਣ ਸੁੱਕੀ ਠੰਢ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਵੀਰਵਾਰ ਸਵੇਰੇ ਕਈ ਥਾਵਾਂ 'ਤੇ ਸੰਘਣੀ ਧੁੰਦ ਦੇਖੀ ਗਈ ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੱਕ ਬਣੀ ਰਹੀ। ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ 'ਤੇ 4 ਉਡਾਣਾਂ ਲੇਟ ਹੋਈਆਂ। ਇਸ ਦੇ ਨਾਲ ਹੀ 4 ਟ੍ਰੇਨਾਂ ਵੀ ਪ੍ਰਭਾਵਿਤ ਹੋਈਆਂ। ਮਕਰ ਸੰਕ੍ਰਾਂਤੀ ਤੱਕ ਲੋਕਾਂ ਨੂੰ ਧੁੰਦ ਦਾ ਸਾਹਮਣਾ ਕਰਨਾ ਪਵੇਗਾ।
ਮੌਸਮ ਵਿਭਾਗ ਮੁਤਾਬਕ 12 ਜ਼ਿਲ੍ਹਿਆਂ ਵਿੱਚ ਯੈਲੋ ਹੇਜ਼ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ। ਇੱਥੇ ਵਿਜ਼ੀਬਿਲਟੀ 50 ਤੋਂ 100 ਮੀਟਰ ਤੱਕ ਹੋ ਸਕਦੀ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ ਤੇ ਹਿਸਾਰ ਵਿੱਚ ਧੁੰਦ ਰਹੇਗੀ। ਹਿਮਾਚਲ ਵਿੱਚ 16 ਜਨਵਰੀ ਤੱਕ ਦਿਨ ਵੇਲੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨਾਂ ਤੱਕ ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਤੇ ਸੋਲਨ ਵਿੱਚ ਸਵੇਰੇ ਸੰਘਣੀ ਧੁੰਦ ਪੈ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।