Punjab Weather: ਦੇਸ਼ ਭਰ ਵਿੱਚ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਠੰਡ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ, ਪਰ ਸਵੇਰੇ-ਸ਼ਾਮ ਅਜੇ ਵੀ ਠੰਡ ਦਾ ਪ੍ਰਭਾਵ ਬਣਿਆ ਹੋਇਆ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੌਲੀ-ਹੌਲੀ 2-3 ਡਿਗਰੀ ਦੀ ਵਾਧੇ ਦੀ ਸੰਭਾਵਨਾ ਹੈ, ਜਦਕਿ ਮੱਧ ਭਾਰਤ ਵਿੱਚ ਅਗਲੇ 2 ਦਿਨਾਂ ਦੌਰਾਨ ਤਾਪਮਾਨ ਵਿੱਚ ਲਗਭਗ 2-3 ਡਿਗਰੀ ਦੀ ਕਮੀ ਹੋ ਸਕਦੀ ਹੈ। ਦੂਜੇ ਪਾਸੇ ਹਿਮਾਲਿਆ ਖੇਤਰਾਂ ਵਿੱਚ 8 ਤੋਂ 12 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ।


ਹੋਰ ਪੜ੍ਹੋ : Punjab News: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ! ਸਰਕਾਰ ਨੇ ਲਿਆ ਇਹ ਵੱਡਾ ਫੈਸਲਾ



ਪੰਜਾਬ 'ਚ ਸਵੇਰੇ-ਸ਼ਾਮ ਦੀ ਵੱਧੀ ਠੰਡ


ਪੰਜਾਬ ਵਿਚ ਇਕ ਵਾਰ ਫਿਰ ਤੋਂ ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਠੰਡ ਵਧ ਰਹੀ ਹੈ। ਰਾਤ ਵੇਲੇ ਠੰਡ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ ਹਾਲਾਂਕਿ ਦਿਨ ਵੇਲੇ ਧੁੱਪ ਚੜ੍ਹਨ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਧੁੰਦ ਤੋਂ ਰਾਹਤ ਮਿਲੀ ਹੋਈ ਹੈ। IMD ਮੁਤਾਬਕ ਸੂਬੇ ਦੇ ਮੌਸਮ 'ਚ ਮਾਮੂਲੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅੱਜ ਤੋਂ ਇਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਵਿੱਚ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਜਨਵਰੀ 2025 ਤੋਂ ਹੁਣ ਤੱਕ ਪੰਜਾਬ ਵਿੱਚ ਆਮ ਤੌਰ 'ਤੇ 24.7 ਮਿਲੀਮੀਟਰ ਬਾਰਿਸ਼ ਹੋਈ ਹੈ ਪਰ ਹੁਣ ਤੱਕ ਪੰਜਾਬ ਵਿੱਚ ਸਿਰਫ਼ 8.8 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਦਸੰਬਰ  2024 ਮਹੀਨੇ 'ਚ 126 ਫ਼ੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਸੀ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 10.9 ਮਿਲੀਮੀਟਰ ਮੀਂਹ ਪੈਣ ਦਾ ਅਨੁਮਾਨ ਸੀ ਪਰ ਉਕਤ ਮਹੀਨੇ ਵਿੱਚ 24.7 ਮਿਲੀਮੀਟਰ ਬਾਰਿਸ਼ ਹੋਈ ਸੀ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।