(Source: ECI/ABP News)
Punjab Weather: ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
winter season in Punjab: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਲਵੇਗੀ ਕਿਉਂਕਿ ਮੌਸਮ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ।
![Punjab Weather: ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ Punjab Weather: Cold will increase in Punjab, weather department has issued alert Punjab Weather: ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ](https://feeds.abplive.com/onecms/images/uploaded-images/2023/10/14/df1f4cf86bad0cbeccd2a3bc0288761c1697283571642700_original.jpg?impolicy=abp_cdn&imwidth=1200&height=675)
Punjab News: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਲਵੇਗੀ ਕਿਉਂਕਿ ਮੌਸਮ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਦੱਸ ਦਈਏ ਮੌਸਮ ਵਿਭਾਗ ਵੱਲੋਂ ਆਉਣ ਵਾਲੇਂ ਦਿਨਾਂ ਨੂੰ ਲੈ ਕੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੇ ਮੀਂਹ ਪਿਆ ਤਾਂ ਉਸ ਤੋਂ ਬਾਅਦ ਠੰਡ ਵੱਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਦਿੰਦਿਆਂ ਔਰੇਜ਼ ਅਲਰਟ ਜਾਰੀ ਕੀਤਾ ਹੈ। IMD ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ 15-16 ਅਕਤੂਬਰ ਨੂੰ ਕੁੱਝ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। 17 ਅਕਤੂਬਰ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਪੰਜਾਬ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਗੁਰਦਾਸਪੁਰ ਅਤੇ ਨਵਾਂਸ਼ਹਿਰ 'ਚ ਰਾਤ ਦਾ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)