Punjab Weather: ਇਸ ਵਾਰ ਮੌਸਮ ਅਜ਼ਬ ਰੰਗ ਵਿਖਾ ਰਿਹਾ ਹੈ। ਬਾਰਸ਼ ਹੋਣ ਕਰਕੇ ਲੋਕ ਅਕਤੂਬਰ ਵਿੱਚ ਹੀ ਕੰਬਲ ਲੈਣ ਲਈ ਮਜਬੂਰ ਹੋ ਗਏ ਹਨ। ਪੰਜਾਬ ਵਿੱਚ ਮੀਂਹ ਤੇ ਝੱਖੜ ਕਰਕੇ ਤਾਪਮਾਨ ਆਮ ਨਾਲੋਂ 10 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਇਸ ਕਰਕੇ ਸਰਦੀ ਕਾਫੀ ਵਧ ਗਈ ਹੈ। ਪੰਜਾਬ ਵਿੱਚ ਸੋਮਵਾਰ ਨੂੰ ਅੰਮ੍ਰਿਤਸਰ ਸਭ ਤੋਂ ਠੰਢਾ ਸ਼ਹਿਰ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 10.9 ਡਿਗਰੀ ਸੈਲਸੀਅਸ ਘੱਟ ਰਿਹਾ ਹੈ। 


ਹਾਸਲ ਜਾਣਕਾਰੀ ਮੁਤਾਬਕ ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 24.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 24.9, ਪਟਿਆਲਾ ਵਿੱਚ 25.8, ਪਠਾਨਕੋਟ ਵਿੱਚ 25, ਬਠਿੰਡਾ ਵਿੱਚ 29, ਗੁਰਦਾਸਪੁਰ ਵਿੱਚ 26, ਨਵਾਂਸ਼ਹਿਰ ਵਿੱਚ 24.9, ਬਰਨਾਲਾ ਵਿੱਚ 24.8, ਫਰੀਦਕੋਟ ਵਿੱਚ 27.8, ਫ਼ਤਹਿਗੜ੍ਹ ਸਾਹਿਬ ਵਿੱਚ 25.5, ਫਿਰੋਜ਼ਪੁਰ ਵਿੱਚ 24, ਹੁਸ਼ਿਆਰਪੁਰ ਵਿੱਚ 26.5, ਮੋਗਾ ਵਿੱਚ 24.8, ਮੁਹਾਲੀ ਵਿੱਚ 25.9 ਤੇ ਰੋਪੜ ਵਿੱਚ 25.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 


ਸ਼ਹਿਰਾਂ ਵਿੱਚ ਤਾਪਮਾਨ 5 ਤੋਂ 8 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ। ਪੰਜਾਬ ਵਿੱਚ ਤਾਪਮਾਨ ਡਿੱਗਣ ਕਰਕੇ ਬਿਜਲੀ ਦੀ ਮੰਗ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਪਟਿਆਲਾ ਵਿੱਚ 24 ਘੰਟਿਆਂ ਦੌਰਾਨ 10.6 ਐਮਐਮ ਮੀਂਹ ਪਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 15 ਐਮਐਮ, ਚੰਡੀਗੜ੍ਹ ਵਿੱਚ 18.8, ਅੰਮ੍ਰਿਤਸਰ ਵਿੱਚ 5, ਲੁਧਿਆਣਾ ਵਿੱਚ 20.6, ਪਠਾਨਕੋਟ ਵਿੱਚ 17, ਬਠਿੰਡਾ ਵਿੱਚ 15.6, ਫਰੀਦਕੋਟ ਵਿੱਚ 9.2, ਨਵਾਂ ਸ਼ਹਿਰ ’ਚ 16.5, ਫ਼ਤਹਿਗੜ੍ਹ ਸਾਹਿਬ ਵਿੱਚ 11.5, ਫਿਰੋਜ਼ਪੁਰ ਵਿੱਚ 7, ਜਲੰਧਰ ਵਿੱਚ 8.5, ਮੁਹਾਲੀ ਵਿੱਚ 11.5 ਤੇ ਰੋਪੜ ਵਿੱਚ 17 ਐਮਐਮ ਮੀਂਹ ਪਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ