Punajb news: ਮਈ ਮਹੀਨੇ ਵਿੱਚ ਜਿੱਥੇ ਤਾਪਮਾਨ 45 ਡਿਗਰੀ ਤੱਕ ਪਹੁੰਚ ਜਾਂਦਾ ਹੈ, ਉੱਥੇ ਹੀ ਇਸ ਵਾਰ ਮੌਸਮ ਵਿੱਚ ਗੜਬੜੀ ਦੇਖਣ ਨੂੰ ਮਿਲ ਰਹੀ ਹੈ। ਇਸ ਵਾਰ ਗਰਮੀ ਪੈਣ ਦੀ ਥਾਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਰਕੇ ਤਾਪਮਾਨ ਵਿੱਚ ਵੀ ਘਾਟਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਚੇਤਾਵਨੀ ਜਾਰੀ ਕਰ ਦਿੱਤੀ ਹੈ।


ਮੌਸਮ ਵਿਭਾਗ ਅਨੁਸਾਰ 2 ਮਈ ਨੂੰ ਪੂਰੇ ਪੰਜਾਬ ਵਿੱਚ ਔਰੇਂਜ ਅਲਰਟ (Orange alert) ਜਾਰੀ ਕੀਤਾ ਗਿਆ ਹੈ। ਭਾਵ ਕਿ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ ਪੂਰੇ ਪੰਜਾਬ 'ਚ ਗਰਜ ਨਾਲ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ 1, 3 ਅਤੇ 4 ਮਈ ਨੂੰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਿਸ਼ ਹੋਈ ਹੈ।


ਇਹ ਵੀ ਪੜ੍ਹੋ: ਕਿਸਾਨਾਂ ਦੀ ਜੂਨ ਬੁਰੀ! ਨਾ MSP, ਨਾ ਆਮਦਨ ਦੁੱਗਣੀ, ਰਾਜਾ ਵੜਿੰਗ ਨੇ ਪੁੱਛਿਆ...ਕਿੱਥੇ ਨੇ ਚੁਟਕੀ ਨਾਲ MSP ਦੇਣ ਵਾਲੇ?


ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਰਾਤ ਤੋਂ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਤਾਜ਼ਾ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ 1 ਹਫਤੇ ਤੱਕ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ।


ਅਗਲੇ ਕੁਝ ਦਿਨਾਂ ਤੱਕ ਮੌਸਮ ਵਿਭਾਗ ਨੇ ਕੁਝ ਐਡਵਾਈਜ਼ਰੀ ਵੀ ਕੀਤੀ ਜਾਰੀ


ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਲਈ ਕੁਝ ਹਦਾਇਤਾਂ ਵੀ ਦਿੱਤੀਆਂ ਹਨ। ਇਸ ਦੌਰਾਨ ਕੱਚੇ ਮਕਾਨਾਂ, ਦੀਵਾਰਾਂ ਅਤੇ ਝੌਂਪੜੀਆਂ ਨੂੰ ਮਾਮੂਲੀ ਨੁਕਸਾਨ ਹੋ ਸਕਦਾ ਹੈ। ਅਜਿਹੀ ਸਥਿਤੀ ਹੋਣ 'ਤੇ ਵਿਭਾਗ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਹੈ। ਇਸ ਦੌਰਾਨ ਖਿੜਕੀਆਂ ਅਤੇ ਦਰਵਾਜ਼ੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਸੰਭਵ ਹੋਵੇ ਤਾਂ ਯਾਤਰਾ ਤੋਂ ਬਚਣ ਲਈ ਕਿਹਾ ਗਿਆ ਹੈ।


ਇਹ ਵੀ ਪੜ੍ਹੋ:  ਕਾਂਗਰਸ-ਅਕਾਲੀ ਆਗੂ ਸਿੱਖਿਆ 'ਤੇ ਇੱਕ ਵੀ ਟਵੀਟ ਨਹੀਂ ਸੀ ਕਰਦੇ, 'ਆਪ' ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ: ਹਰਜੋਤ ਬੈਂਸ