Punjab Weather Forecast: ਪੰਜਾਬ 'ਚ ਅੱਜ ਤੋਂ ਚੱਲ ਸਕਦੀ 'ਲੂ' ਦੀ ਲਹਿਰ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Punjab Weather: ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ।
Punjab Weather: ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।
ਮੌਸਮ ਸਾਫ਼ ਰਹੇਗਾ ਤੇ ਕੜਕਦੀ ਧੁੱਪ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਅਹਿਸਾਸ ਕਰਵਾਉਂਦੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਦੱਖਣੀ ਪੰਜਾਬ ਵਿੱਚ 10 ਤੋਂ 12 ਮਈ ਤੱਕ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲਿਆਂ 'ਚ ਅੱਜ ਦਾ ਮੌਸਮ ਕਿਹੋ ਜਿਹਾ ਰਹੇਗਾ?
Heat Wave conditions at isolated/at a few places very likely over East Rajasthan and Madhya Pradesh during 10th to 14th May, 2022.
— India Meteorological Department (@Indiametdept) May 10, 2022
ਅੰਮ੍ਰਿਤਸਰ
ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 42 ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਦੀ ਗੁਣਵੱਤਾ ਸੂਚਕ ਅੰਕ 'ਦਰਮਿਆਨੀ' ਸ਼੍ਰੇਣੀ ਵਿੱਚ 140 ਦਰਜ ਕੀਤਾ ਗਿਆ ਸੀ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 155 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 151 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 109 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।