Punjab Weather Forecast: ਪੰਜਾਬ 'ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਪੈਂਣ ਦੀ ਸੰਭਾਵਨਾ
Punjab Weather ਬੀਤੇ ਦਿਨੀਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ,ਜਿਸ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਮਿਲੀ।
Punjab Weather Update: ਪੰਜਾਬ 'ਚ ਇੱਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਰੁੱਖ ਬਦਲ ਲਿਆ ਹੈ। ਸਰਗਰਮ ਮਾਨਸੂਨ ਕਾਰਨ ਪਿਛਲੇ 2 ਦਿਨਾਂ ਤੋਂ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਸਤੰਬਰ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੱਦਲਵਾਈ, ਹਨੇਰੀ ਅਤੇ ਭਾਰੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਕਾਰਨ ਕਈ ਸ਼ਹਿਰਾਂ ਦੇ AQI 'ਚ ਕਾਫੀ ਸੁਧਾਰ ਹੋਇਆ ਹੈ।
ਸੋਮਵਾਰ ਨੂੰ ਵੀ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਮੀਂਹ ਤੋਂ ਬਾਅਦ, ਤੇਜ਼ ਧੁੱਪ ਨਿਕਲ ਆਈ, ਜਿਸ ਕਾਰਨ ਇੱਕ ਵਾਰ ਫਿਰ ਅੱਤ ਦੀ ਗਰਮੀ ਪੈ ਗਈ ਅਤੇ ਲੋਕ ਹੋਰ ਵੀ ਪਰੇਸ਼ਾਨ ਨਜ਼ਰ ਆਏ। ਕਿਸਾਨਾਂ ਨੂੰ ਮੀਂਹ ਤੋਂ ਰਾਹਤ ਮਿਲੇਗੀ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮਾਨਸੂਨ ਸੀਜ਼ਨ ਦੌਰਾਨ ਔਸਤ ਤੋਂ ਘੱਟ ਮੀਂਹ ਪਿਆ ਹੈ। ਮੰਗਲਵਾਰ ਤੋਂ ਵੀਰਵਾਰ ਦੇ ਦੌਰਾਨ ਪਟਿਆਲਾ ਵਿੱਚ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਚਾਈਨਾ ਵਾਇਰਸ ਨਾਲ ਪੰਜਾਬ 'ਚ 34 ਹਜ਼ਾਰ ਹੈਕਟੇਅਰ ਝੋਨੇ ਦੀ ਫਸਲ ਬਰਬਾਦ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ। ਇਸ ਕਾਰਨ ਪੂਰੇ ਉੱਤਰੀ ਭਾਰਤ 'ਚ ਆਉਣ ਵਾਲੇ ਦਿਨਾਂ 'ਚ ਮੌਸਮ ਫਿਰ ਤੋਂ ਬਦਲ ਜਾਵੇਗਾ। ਇਸ ਨਾਲ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਿਮਾਚਲ ਦੀਆਂ ਉਚਾਈ ਵਾਲੀਆਂ ਥਾਵਾਂ 'ਤੇ ਹਲਕੀ ਬਰਫ਼ਬਾਰੀ ਹੋ ਸਕਦੀ ਹੈ, ਇਸ ਕਾਰਨ ਸਵੇਰ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿ ਸਕਦਾ ਹੈ, ਇਹ ਮੌਸਮ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।