Punjab Weather Forecast: ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਤੇ ਗਰਜ ਨਾਲ ਹਲਕੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। 24 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਕੁਝ ਥਾਵਾਂ 'ਤੇ ਗੜੇ ਪੈਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦੋਂਕਿ 25 ਤੇ 26 ਮਈ ਨੂੰ ਹਲਕੇ ਬੱਦਲ ਦੇਖੇ ਜਾ ਸਕਦੇ ਹਨ। 27 ਮਈ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ, ਆਉਣ ਵਾਲੇ ਦਿਨਾਂ 'ਚ ਮੀਂਹ ਕਾਰਨ ਤਾਪਮਾਨ 'ਚ 2 ਤੋਂ 5 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਸ਼ਨੀਵਾਰ ਨੂੰ ਮੁਕਤਸਰ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਤੂਫ਼ਾਨ ਤੇ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨ ਤੋਂ ਖਰਾਬ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ
ਅੰਮ੍ਰਿਤਸਰ 'ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਤੇ ਗਰਜ ਦੇ ਨਾਲ ਹਲਕੀ ਬਾਰਸ਼ ਹੋ ਸਕਦੀ ਹੈ। ਹਵਾ ਦੀ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 122 ਦਰਜ ਕੀਤਾ ਗਿਆ।

ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਅੰਮ੍ਰਿਤਸਰ ਵਰਗਾ ਹੀ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 141 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। 'ਖਰਾਬ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 203 ਹੈ।

ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 125 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।