Punjab Weather and Pollution Report Today 26 May: ਪੰਜਾਬ (Punjab) ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ, ਪਰ ਫਿਲਹਾਲ ‘ਲੂ’ ਤੋਂ ਰਾਹਤ ਜਾਰੀ ਰਹੇਗੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਅਜਿਹਾ ਹੀ ਰਹੇਗਾ। 27 ਮਈ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਉਪਰ ਜਾ ਸਕਦਾ ਹੈ। ਅਜਿਹੇ 'ਚ ਗਰਮੀ ਦਾ ਕਹਿਰ ਵਧ ਸਕਦਾ ਹੈ।

ਇਸ ਸਮੇਂ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਵੀਰਵਾਰ ਨੂੰ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ
ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 87 ਦਰਜ ਕੀਤਾ ਗਿਆ ਹੈ।

ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਅੰਮ੍ਰਿਤਸਰ ਵਰਗਾ ਹੀ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 97 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।

ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 58 ਹੈ।

ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 71 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।