ਪੰਜਾਬ 'ਚ 3 ਜੂਨ ਤੋਂ ਬਾਅਦ ਫਿਰ ਵਧੇਗਾ ਗਰਮੀ ਦਾ ਸੰਤਾਪ, ਜਾਣੋ ਮੌਸਮ ਵਿਭਾਗ ਦੀ ਕੀ ਹੈ ਭਵਿੱਖਬਾਣੀ
Punjab Weather Forecast: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਮਈ ਮਹੀਨੇ ਵਿੱਚ 19.9 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ 17.3 ਮਿਲੀਮੀਟਰ ਦੀ ਆਮ ਬਾਰਸ਼ ਨਾਲੋਂ 15 ਫੀਸਦੀ ਵੱਧ ਹੈ।
Punjab Weather Forecast: ਪੰਜਾਬ ਦੇ ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਮੰਗਲਵਾਰ ਨੂੰ ਜਿੱਥੇ ਮੌਸਮ ਦਾ ਮਿਜਾਜ਼ ਗਰਮ ਰਿਹਾ, ਉੱਥੇ ਹੀ ਬੁੱਧਵਾਰ ਨੂੰ ਇੱਕ ਵਾਰ ਫਿਰ ਅੰਮ੍ਰਿਤਸਰ ਸਮੇਤ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੀਂਹ ਦੀ ਸੰਭਾਵਨਾ ਘੱਟ ਹੈ ਜਾਂ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਇਸ ਦੌਰਾਨ ਗਰਮੀ ਬਰਕਰਾਰ ਰਹੇਗੀ। 3 ਜੂਨ ਤੋਂ ਬਾਅਦ ਮੌਸਮ ਸਾਫ਼ ਰਹਿਣ ਕਾਰਨ ਤਾਪਮਾਨ ਵਧੇਗਾ। ਦੂਜੇ ਪਾਸੇ ਪੰਜਾਬ ਵਿੱਚ ਮਾਰਚ ਤੇ ਅਪ੍ਰੈਲ ਦੇ ਸੁੱਕੇ ਮਹੀਨਿਆਂ ਤੋਂ ਬਾਅਦ ਮਈ ਵਿੱਚ ਆਮ ਨਾਲੋਂ 15 ਫੀਸਦੀ ਵੱਧ ਮੀਂਹ ਪਿਆ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਮਈ ਮਹੀਨੇ ਵਿੱਚ 19.9 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ 17.3 ਮਿਲੀਮੀਟਰ ਦੀ ਆਮ ਬਾਰਸ਼ ਨਾਲੋਂ 15 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਮਾਨਸੂਨ ਆਮ ਤੌਰ 'ਤੇ 1 ਜੁਲਾਈ ਤੱਕ ਪੰਜਾਬ ਪਹੁੰਚ ਜਾਂਦਾ ਹੈ ਪਰ ਇਸ ਵਾਰ ਜੂਨ ਦੇ ਆਖਰੀ ਹਫਤੇ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਬੁੱਧਵਾਰ ਨੂੰ ਪੰਜਾਬ ਦੇ ਕੁਝ ਵੱਡੇ ਜ਼ਿਲਿਆਂ 'ਚ ਮੌਸਮ ਕਿਹੋ ਜਿਹਾ ਰਹੇਗਾ।
ਅੰਮ੍ਰਿਤਸਰ
ਅੰਮ੍ਰਿਤਸਰ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 134 ਦਰਜ ਕੀਤਾ ਗਿਆ ਹੈ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਤੁਹਾਨੂੰ ਅਸਮਾਨ ਵਿੱਚ ਹਲਕੇ ਬੱਦਲ ਨਜ਼ਰ ਆਉਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 172 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਅੰਮ੍ਰਿਤਸਰ ਅਤੇ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 107 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 135 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।