Punjab Weather Report Today 17 June 2022 : ਪੰਜਾਬ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।


ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।


ਅੰਮ੍ਰਿਤਸਰ ਮੌਸਮ ਅਪਡੇਟਸ

ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 135 ਦਰਜ ਕੀਤਾ ਗਿਆ ਹੈ।

 

ਜਲੰਧਰ ਦਾ ਮੌਸਮ

ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਵੀ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 48 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।

ਕਿਹੋ ਜਿਹਾ ਰਹੇਗਾ ਲੁਧਿਆਣਾ ਦਾ ਮੌਸਮ

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 103 ਹੈ।

ਪਟਿਆਲਾ ਦੇ ਮੌਸਮ ਦੀ ਜਾਣਕਾਰੀ


ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 60 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।