Punjab Weather Update Today: ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਜਾਰੀ ਰਹਿਣ ਦੀ ਉਮੀਦ ਜਤਾਈ ਹੈ। ਠੰਡੇ ਮੌਸਮ ਤੋਂ ਕੋਈ ਰਾਹਤ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ, ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਕੜਾਕੇ ਵਾਲੀ ਠੰਡ ਜਾਰੀ ਰਹੇਗੀ। ਇਸ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਸ਼ੁੱਕਰਵਾਰ ਨੂੰ ਆਪਣੇ ਰੋਜ਼ਾਨਾ ਬੁਲੇਟਿਨ ਵਿੱਚ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਤੋਂ ਛੇ ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਹੋਰ ਵਧਣ ਦੀ ਸੰਭਾਵਨਾ ਹੈ।







ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 1 ਫਰਵਰੀ ਦੇ ਆਸ-ਪਾਸ ਹਰਿਆਣਾ 'ਚ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। 30 ਅਤੇ 31 ਜਨਵਰੀ ਨੂੰ ਅੰਸ਼ਿਕ ਬੱਦਲਵਾਈ ਰਹੇਗੀ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ। ਅੰਬਾਲਾ ਵਿੱਚ ਅੱਜ ਘੱਟੋ-ਘੱਟ ਤਾਪਮਾਨ ਛੇ ਤੋਂ ਅੱਠ ਡਿਗਰੀ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 18 ਤੋਂ 21 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ।


ਕਰਨਾਲ 'ਚ ਘੱਟੋ-ਘੱਟ ਤਾਪਮਾਨ 6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਯਮੁਨਾਨਗਰ 'ਚ ਘੱਟੋ-ਘੱਟ ਤਾਪਮਾਨ 6 ਤੋਂ 10 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 18 ਤੋਂ 22 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।


ਹੁਣ ਕੀ ਤਾਪਮਾਨ ਹੈ?


ਚੰਡੀਗੜ੍ਹ ਵਿੱਚ ਇਸ ਵੇਲੇ ਤਾਪਮਾਨ 7.7 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਅੰਮ੍ਰਿਤਸਰ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਹੈ।
• ਪਟਿਆਲਾ ਵਿੱਚ ਮੌਜੂਦਾ ਤਾਪਮਾਨ 8.4 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 16.4 ਡਿਗਰੀ ਸੈਲਸੀਅਸ ਹੈ।


ਫਿਲਹਾਲ ਅੰਬਾਲਾ 'ਚ ਤਾਪਮਾਨ 8.6 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 4.8 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਮੌਜੂਦਾ ਤਾਪਮਾਨ 5.3 ਡਿਗਰੀ ਸੈਲਸੀਅਸ ਹੈ।
• ਗੁਰੂਗ੍ਰਾਮ ਵਿੱਚ ਵਰਤਮਾਨ ਵਿੱਚ ਤਾਪਮਾਨ 9 ਡਿਗਰੀ ਸੈਲਸੀਅਸ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।