ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਇਹੀ ਕਾਰਨ ਹੈ ਕਿ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ 'ਚ ਮੌਸਮ ਖੁਸ਼ਕ ਰਹੇਗਾ, ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।


ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੌਸਮ ਅਜਿਹਾ ਹੀ ਰਹੇਗਾ। ਐਤਵਾਰ ਨੂੰ ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਿਕ ਮਾਨਸੂਨ ਸੀਜ਼ਨ 'ਚ ਹੁਣ ਤੱਕ 699.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਜਿੱਥੇ ਜੁਲਾਈ ਮਹੀਨੇ ਵਿੱਚ 473.3 ਮਿਲੀਮੀਟਰ ਮੀਂਹ ਪਿਆ ਸੀ, ਉੱਥੇ ਅਗਸਤ ਮਹੀਨੇ ਵਿੱਚ 159.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। 


ਵੀਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਕਿਹੋ ਜਿਹਾ ਰਹੇਗਾ?


ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। 


ਜਲੰਧਰ ਦਾ ਮੌਸਮ
ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 



ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 


 


ਪਟਿਆਲਾ ਦਾ ਮੌਸਮ


ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 


 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।