Punjab Weather Report Today 24 August 2022:  ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (Mausam Kendra Chandigarh)  ਨੇ ਬੁੱਧਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸਏਐੱਸ ਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।



ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪੂਰਬੀ ਮਾਲਵੇ ਦੇ ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਪੂਰੇ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ 'ਚ ਮੀਂਹ ਪਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਮੌਸਮ ਦਾ ਕਿਹੋ ਜਿਹਾ ਰਹੇਗਾ?


ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 108 ਦਰਜ ਕੀਤਾ ਗਿਆ।


ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 50 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।


ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 101 ਹੈ।


ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। 'ਚੰਗੀ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 44 ਹੈ।