(Source: ECI/ABP News)
Punjab Weather Forecast Today: ਪੰਜਾਬ 'ਚ ਖੁਸ਼ਕ ਹੋਣ ਲੱਗਿਆ ਮੌਸਮ , ਹੁਣ ਵਧੇਗਾ ਗਰਮੀ ਦਾ ਪ੍ਰਕੋਪ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
Punjab Weather Report Today 27 August 2022: ਸ਼ਨੀਵਾਰ ਤੋਂ ਪੰਜਾਬ (Punjab) 'ਚ ਬਾਰਿਸ਼ ਦੀਆਂ ਗਤੀਵਿਧੀਆਂ ਘੱਟ ਹੋਣ ਦੀ ਸੰਭਾਵਨਾ ਹੈ।
![Punjab Weather Forecast Today: ਪੰਜਾਬ 'ਚ ਖੁਸ਼ਕ ਹੋਣ ਲੱਗਿਆ ਮੌਸਮ , ਹੁਣ ਵਧੇਗਾ ਗਰਮੀ ਦਾ ਪ੍ਰਕੋਪ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ Punjab Weather Forecast Today: Punjab Weather Update Weather in Punjab Punjab Weather Forecast Today: ਪੰਜਾਬ 'ਚ ਖੁਸ਼ਕ ਹੋਣ ਲੱਗਿਆ ਮੌਸਮ , ਹੁਣ ਵਧੇਗਾ ਗਰਮੀ ਦਾ ਪ੍ਰਕੋਪ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ](https://feeds.abplive.com/onecms/images/uploaded-images/2022/08/27/23c0355319daa801a5df987c33dcde491661572951184370_original.webp?impolicy=abp_cdn&imwidth=1200&height=675)
Punjab Weather Report Today 27 August 2022: ਸ਼ਨੀਵਾਰ ਤੋਂ ਪੰਜਾਬ (Punjab) 'ਚ ਬਾਰਿਸ਼ ਦੀਆਂ ਗਤੀਵਿਧੀਆਂ ਘੱਟ ਹੋਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ (Mausam Kendra Chandigarh) ਮੁਤਾਬਕ ਸ਼ਨੀਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਇਸ ਤੋਂ ਇਲਾਵਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ।
ਇਸ ਦੌਰਾਨ ਆਸਮਾਨ 'ਚ ਸੂਰਜ ਅਤੇ ਬੱਦਲਾਂ ਵਿਚਕਾਰ ਲੁਕਣ-ਮੀਟੀ ਦੀ ਖੇਡ ਜਾਰੀ ਰਹੇਗੀ। ਇਸ ਦੇ ਨਾਲ ਹੀ ਤਾਪਮਾਨ 'ਚ ਵੀ ਵਾਧਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਤੇਜ਼ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸ਼ਨੀਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 56 ਦਰਜ ਕੀਤਾ ਗਿਆ ਹੈ।
ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 75 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।
ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਥੋੜੇ ਜਿਹੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 62 ਹੈ।
ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 'ਚੰਗੀ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 46 ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)