ਪੜਚੋਲ ਕਰੋ

Punjab Weather: ਇਸ ਸੀਜ਼ਨ ਨੇ ਤੋੜੇ ਸਾਰੇ ਰਿਕਾਰਡ! ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਤਿੰਨ ਦਿਨ ਆਰੇਂਜ ਅਲਰਟ, ਪਵੇਗੀ ਸੰਘਣੀ ਧੁੰਦ

Punjab Weather Update Today: ਮੌਸਮ ਵਿਭਾਗ (weather department) ਨੇ ਅਗਲੇ ਤਿੰਨ ਦਿਨਾਂ ਲਈ ਠੰਡ ਅਤੇ ਧੁੰਦ ਦਾ ਆਰੇਂਜ ਅਲਰਟ (orange alert) ਜਾਰੀ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ।

Punjab Weather Forecast Update Today: ਉੱਤਰੀ ਭਾਰਤ ਵਿੱਚ ਠੰਢ  (Cold in North India) ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹਨ। ਘੱਟੋ-ਘੱਟ ਤਾਪਮਾਨ ਰੋਜ਼ਾਨਾ ਡਾਈਵਿੰਗ ਕਰ ਰਿਹਾ ਹੈ। ਮੌਸਮ ਵਿਭਾਗ  (weather department) ਨੇ ਅਗਲੇ ਤਿੰਨ ਦਿਨਾਂ ਲਈ ਠੰਡ ਅਤੇ ਧੁੰਦ ਦਾ ਆਰੇਂਜ ਅਲਰਟ (orange alert) ਜਾਰੀ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਕਈ ਥਾਈਂ ਕੜਾਕੇ ਦੀ ਠੰਢ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ।

3-7 ਡਿਗਰੀ ਸੈਲਸੀਅਸ ਦੇ ਵਿਚਕਾਰ ਤਾਪਮਾਨ ਦਰਜ

ਭਾਰਤ ਮੌਸਮ ਵਿਭਾਗ (IMD) ਦੀ ਸਾਈਟ 'ਤੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਸਵੇਰੇ 3-7 ਡਿਗਰੀ ਸੈਲਸੀਅਸ ਦੇ ਵਿਚਕਾਰ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿਚ ਸਭ ਤੋਂ ਘੱਟ ਤਾਪਮਾਨ ਨਾਰਨੌਲ ਵਿਚ 3 ਡਿਗਰੀ ਅਤੇ ਪੰਜਾਬ ਵਿਚ 3.8 ਡਿਗਰੀ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ।

ਘੱਟੋ-ਘੱਟ ਪਾਰਾ ਆਮ ਨਾਲੋਂ ਰਿਹਾ ਹੇਠਾਂ 

ਪੰਜਾਬ ਦੇ ਅੰਮ੍ਰਿਤਸਰ ਵਿੱਚ ਪਾਰਾ 7.2 ਡਿਗਰੀ, ਲੁਧਿਆਣਾ ਦਾ 4.9 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਹੈ। ਪਟਿਆਲਾ ਦਾ ਤਾਪਮਾਨ 5.4 ਡਿਗਰੀ ਰਿਹਾ ਜੋ ਆਮ ਨਾਲੋਂ 1.2 ਡਿਗਰੀ ਘੱਟ ਸੀ ਅਤੇ ਬਠਿੰਡਾ ਦਾ ਤਾਪਮਾਨ 4.0 ਡਿਗਰੀ ਰਿਹਾ ਜੋ ਆਮ ਨਾਲੋਂ 1.0 ਡਿਗਰੀ ਘੱਟ ਸੀ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 6.6 ਡਿਗਰੀ ਅਤੇ ਨਵਾਂਸ਼ਹਿਰ ਵਿੱਚ 5.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਦੇਰੀ ਨਾਲ ਚੱਲੀਆਂ 30 ਤੋਂ ਵੱਧ ਟਰੇਨਾਂ 

ਰੇਲਵੇ ਮੁਤਾਬਕ ਸਵੇਰੇ ਸੰਘਣੀ ਧੁੰਦ ਕਾਰਨ ਪੰਜਾਬ ਨੂੰ ਆਉਣ-ਜਾਣ ਵਾਲੀਆਂ 30 ਤੋਂ ਵੱਧ ਟਰੇਨਾਂ ਆਪਣੇ ਨਿਰਧਾਰਤ ਸਮੇਂ ਤੋਂ 2 ਤੋਂ 6 ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਇਹਨਾਂ ਵਿੱਚੋਂ ਪ੍ਰਮੁੱਖ ਹਨ ਮੁੰਬਈ CSMT-ਅੰਮ੍ਰਿਤਸਰ ਐਕਸਪ੍ਰੈਸ, ਮਾਲਵਾ ਐਕਸਪ੍ਰੈਸ, ਸਵਰਾਜ ਐਕਸਪ੍ਰੈੱਸ।

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਆਰੇਂਜ ਅਲਰਟ

ਪੰਜਾਬ ਤੋਂ ਉੱਤਰ-ਪੂਰਬ ਦੇ ਰਾਜਾਂ ਲਈ ਐਤਵਾਰ ਅਤੇ ਸੋਮਵਾਰ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਮੱਧ ਪ੍ਰਦੇਸ਼ ਅਤੇ ਪੱਛਮੀ ਅਤੇ ਪੂਰਬੀ ਯੂਪੀ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget