Punjab Weather Forecast Update Today: ਉੱਤਰੀ ਭਾਰਤ ਵਿੱਚ ਠੰਢ (Cold in North India) ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹਨ। ਘੱਟੋ-ਘੱਟ ਤਾਪਮਾਨ ਰੋਜ਼ਾਨਾ ਡਾਈਵਿੰਗ ਕਰ ਰਿਹਾ ਹੈ। ਮੌਸਮ ਵਿਭਾਗ (weather department) ਨੇ ਅਗਲੇ ਤਿੰਨ ਦਿਨਾਂ ਲਈ ਠੰਡ ਅਤੇ ਧੁੰਦ ਦਾ ਆਰੇਂਜ ਅਲਰਟ (orange alert) ਜਾਰੀ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਕਈ ਥਾਈਂ ਕੜਾਕੇ ਦੀ ਠੰਢ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ।
3-7 ਡਿਗਰੀ ਸੈਲਸੀਅਸ ਦੇ ਵਿਚਕਾਰ ਤਾਪਮਾਨ ਦਰਜ
ਭਾਰਤ ਮੌਸਮ ਵਿਭਾਗ (IMD) ਦੀ ਸਾਈਟ 'ਤੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਸਵੇਰੇ 3-7 ਡਿਗਰੀ ਸੈਲਸੀਅਸ ਦੇ ਵਿਚਕਾਰ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿਚ ਸਭ ਤੋਂ ਘੱਟ ਤਾਪਮਾਨ ਨਾਰਨੌਲ ਵਿਚ 3 ਡਿਗਰੀ ਅਤੇ ਪੰਜਾਬ ਵਿਚ 3.8 ਡਿਗਰੀ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ।
ਘੱਟੋ-ਘੱਟ ਪਾਰਾ ਆਮ ਨਾਲੋਂ ਰਿਹਾ ਹੇਠਾਂ
ਪੰਜਾਬ ਦੇ ਅੰਮ੍ਰਿਤਸਰ ਵਿੱਚ ਪਾਰਾ 7.2 ਡਿਗਰੀ, ਲੁਧਿਆਣਾ ਦਾ 4.9 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਹੈ। ਪਟਿਆਲਾ ਦਾ ਤਾਪਮਾਨ 5.4 ਡਿਗਰੀ ਰਿਹਾ ਜੋ ਆਮ ਨਾਲੋਂ 1.2 ਡਿਗਰੀ ਘੱਟ ਸੀ ਅਤੇ ਬਠਿੰਡਾ ਦਾ ਤਾਪਮਾਨ 4.0 ਡਿਗਰੀ ਰਿਹਾ ਜੋ ਆਮ ਨਾਲੋਂ 1.0 ਡਿਗਰੀ ਘੱਟ ਸੀ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 6.6 ਡਿਗਰੀ ਅਤੇ ਨਵਾਂਸ਼ਹਿਰ ਵਿੱਚ 5.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦੇਰੀ ਨਾਲ ਚੱਲੀਆਂ 30 ਤੋਂ ਵੱਧ ਟਰੇਨਾਂ
ਰੇਲਵੇ ਮੁਤਾਬਕ ਸਵੇਰੇ ਸੰਘਣੀ ਧੁੰਦ ਕਾਰਨ ਪੰਜਾਬ ਨੂੰ ਆਉਣ-ਜਾਣ ਵਾਲੀਆਂ 30 ਤੋਂ ਵੱਧ ਟਰੇਨਾਂ ਆਪਣੇ ਨਿਰਧਾਰਤ ਸਮੇਂ ਤੋਂ 2 ਤੋਂ 6 ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਇਹਨਾਂ ਵਿੱਚੋਂ ਪ੍ਰਮੁੱਖ ਹਨ ਮੁੰਬਈ CSMT-ਅੰਮ੍ਰਿਤਸਰ ਐਕਸਪ੍ਰੈਸ, ਮਾਲਵਾ ਐਕਸਪ੍ਰੈਸ, ਸਵਰਾਜ ਐਕਸਪ੍ਰੈੱਸ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਆਰੇਂਜ ਅਲਰਟ
ਪੰਜਾਬ ਤੋਂ ਉੱਤਰ-ਪੂਰਬ ਦੇ ਰਾਜਾਂ ਲਈ ਐਤਵਾਰ ਅਤੇ ਸੋਮਵਾਰ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਮੱਧ ਪ੍ਰਦੇਸ਼ ਅਤੇ ਪੱਛਮੀ ਅਤੇ ਪੂਰਬੀ ਯੂਪੀ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।