Punjab Weather Forecast: ਪੰਜਾਬ 'ਚ ਵੀਰਵਾਰ ਨੂੰ ਵੀ ਕੜਾਕੇ ਦੀ ਗਰਮੀ ਤੇ 'ਲੂ' ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੀ ਨਜ਼ਰ ਆ ਰਹੀ ਹੈ। ਸਾਫ਼ ਮੌਸਮ ਤੇ ਤੇਜ਼ ਧੁੱਪ ਕਾਰਨ ਤਾਪਮਾਨ ਉੱਚਾ ਰਹੇਗਾ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 19 ਤੇ 20 ਮਈ ਨੂੰ ਦੱਖਣੀ ਪੰਜਾਬ ਵਿੱਚ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਹਿੱਸਿਆਂ ਵਿੱਚ ਆਮ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 20 ਮਈ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਟਿਆਲਾ ਸਮੇਤ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ।



ਮੌਸਮ ਵਿਭਾਗ ਅਨੁਸਾਰ ਇਹ ਸਿਲਸਿਲਾ 24 ਮਈ ਤੱਕ ਜਾਰੀ ਰਹੇਗਾ। ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ 'ਚ 22 ਮਈ ਤੋਂ ਮੌਸਮ 'ਚ ਬਦਲਾਅ ਹੋਵੇਗਾ, ਉਦੋਂ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਵੀਰਵਾਰ ਨੂੰ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ
ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 92 ਦਰਜ ਕੀਤਾ ਗਿਆ।

ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 131 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਹੋਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 149 ਹੈ।

ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 115 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।