ਪੜਚੋਲ ਕਰੋ

Punjab Weather: ਭਾਰੀ ਮੀਂਹ, ਗੜ੍ਹੇਮਾਰੀ ਅਤੇ ਤੂਫਾਨ ਦਾ 'ਟ੍ਰਿਪਲ ਅਟੈਕ'! ਇਨ੍ਹਾਂ ਰਾਜਾਂ 'ਚ ਤਬਾਹੀ ਮਚਾਏਗਾ ਮੌਸਮ, IMD ਦਾ ਅਲਰਟ ਜਾਰੀ, ਜਾਣੋ ਪੰਜਾਬ 'ਚ ਕਿਵੇਂ ਦਾ ਰਹੇਗਾ ਮੌਸਮ

ਦੇਸ਼ 'ਚ ਭਿਆਨਕ ਗਰਮੀ ਦੇ ਵਿਚਕਾਰ ਮੌਸਮ ਇਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਈ ਰਾਜਾਂ 'ਚ ਤੂਫਾਨ, ਬਾਰਿਸ਼ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ..

ਦੇਸ਼ 'ਚ ਭਿਆਨਕ ਗਰਮੀ ਦੇ ਵਿਚਕਾਰ ਮੌਸਮ ਇਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਈ ਰਾਜਾਂ 'ਚ ਤੂਫਾਨ, ਬਾਰਿਸ਼ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਉੱਥੇ ਕੁਝ ਇਲਾਕਿਆਂ 'ਚ ਭਾਰੀ ਨੁਕਸਾਨ ਦੀ ਵੀ ਸੰਭਾਵਨਾ ਹੈ। ਆਓ ਜਾਣਦੇ ਹਾਂ ਕਿਸ ਰਾਜ 'ਚ ਕਦੋਂ ਅਤੇ ਕਿਵੇਂ ਮੌਸਮ ਦਾ ਮਿਜਾਜ਼ ਬਦਲੇਗਾ।

ਮੌਸਮ ਦਾ ਅਲਰਟ (28 ਅਪ੍ਰੈਲ ਤੋਂ 1 ਮਈ 2025):

ਹਿਮਾਚਲ ਪ੍ਰਦੇਸ਼:
1 ਮਈ: ਗੜ੍ਹੇਮਾਰੀ, ਬਾਰਿਸ਼ ਅਤੇ ਤੇਜ਼ ਹਵਾਵਾਂ ਦਾ ਅਲਰਟ। ਉੱਚ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ।
ਹਰਿਆਣਾ ਅਤੇ ਚੰਡੀਗੜ੍ਹ:
29-30 ਅਪ੍ਰੈਲ: ਲੂ ਦੀਆਂ ਸਥਿਤੀਆਂ, ਖਾਸਕਰ ਦੱਖਣੀ ਹਿੱਸਿਆਂ 'ਚ।
1 ਮਈ: ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਗਰਜ-ਚਮਕ ਦੀ ਸੰਭਾਵਨਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਉੱਤਰ ਪ੍ਰਦੇਸ਼:
29 ਅਪ੍ਰੈਲ ਤੋਂ: ਪੂਰਬੀ ਅਤੇ ਪੱਛਮੀ ਯੂਪੀ 'ਚ ਤੇਜ਼ ਹਵਾਵਾਂ (40-50 ਕਿਮੀ/ਘੰਟਾ), ਬਾਰਿਸ਼ ਅਤੇ ਗੜ੍ਹੇਮਾਰੀ ਦਾ ਅਲਰਟ। ਖਾਸਕਰ ਆਗਰਾ, ਮਥੁਰਾ, ਅਤੇ ਲਖਨਊ ਦੇ ਆਸਪਾਸ।
ਰਾਜਸਥਾਨ:
28-30 ਅਪ੍ਰੈਲ: ਜੈਪੁਰ, ਜੋਧਪੁਰ, ਅਤੇ ਬੀਕਾਨੇਰ ਵਰਗੇ ਇਲਾਕਿਆਂ 'ਚ ਲੂ ਦਾ ਅਸਰ।
1 ਮਈ: ਪੱਛਮੀ ਰਾਜਸਥਾਨ 'ਚ ਹਲਕੀ ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ।

ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਪੰਜਾਬ 'ਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ 'ਚ ਪੰਜਾਬ 'ਚ ਗਰਮੀ ਦੀ ਲਹਿਰ (ਲੂ) ਦਾ ਜ਼ੋਰ ਰਹੇਗਾ। ਅੱਜ ਸੂਬੇ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਪਰ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਜ਼ਿਆਦਾ ਹੈ। ਬਠਿੰਡਾ 'ਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਅਨੁਸਾਰ, 1 ਮਈ 2025 ਤੱਕ ਪੰਜਾਬ 'ਚ ਲੂ ਦਾ ਅਸਰ ਜਾਰੀ ਰਹੇਗਾ। ਨਾਲ ਹੀ, 1 ਮਈ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ 'ਚ ਗਰਜ-ਚਮਕ, ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਜਦਕਿ ਹੋਰ ਜ਼ਿਲ੍ਹਿਆਂ 'ਚ ਲੂ ਦੀਆਂ ਸਥਿਤੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

1 ਮਈ ਤੱਕ ਜਾਰੀ ਅਲਰਟ

28 ਅਪ੍ਰੈਲ (ਦਿਨ 1): ਪੰਜਾਬ ਦੇ ਉੱਤਰੀ ਜ਼ਿਲਿਆਂ (ਜਿਵੇਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ) ਵਿੱਚ ਮੌਸਮ ਸਧਾਰਣ ਰਹੇਗਾ, ਜਦੋਂ ਕਿ ਦੱਖਣੀ ਜ਼ਿਲਿਆਂ (ਜਿਵੇਂ ਫ਼ਾਜ਼ਿਲਕਾ, ਬਠਿੰਡਾ, ਫਰੀਦਕੋਟ ਆਦਿ) ਵਿੱਚ ਲੂ ਨੂੰ ਲੈ ਕੇ ਅਲਰਟ ਹੈ।
29 ਅਪ੍ਰੈਲ (ਦਿਨ 2): ਰਾਜ ਦੇ ਜ਼ਿਆਦਾਤਰ ਹਿੱਸੇ ਵਿੱਚ ਯੈਲੋ ਅਲਰਟ ਰਹੇਗਾ।
30 ਅਪ੍ਰੈਲ (ਦਿਨ 3): ਚੇਤਾਵਨੀ ਜਾਰੀ ਰਹੇਗੀ ਪਰ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਸਥਿਤੀ ਬਿਹਤਰ ਹੋਣ ਦੀ ਸੰਭਾਵਨਾ ਹੈ।
1 ਮਈ (ਦਿਨ 4): ਅੱਧਾ ਪੰਜਾਬ ਹਰੇ ਖੇਤਰ ਵਿੱਚ ਆ ਜਾਵੇਗਾ, ਜਿਸ ਦਾ ਮਤਲਬ ਹੈ ਕਿ ਉੱਥੇ ਕੋਈ ਮੌਸਮ ਚੇਤਾਵਨੀ ਨਹੀਂ ਰਹੇਗੀ, ਜਦੋਂ ਕਿ ਕੁਝ ਦੱਖਣੀ ਜ਼ਿਲਿਆਂ ਵਿੱਚ ਹੁਣ ਵੀ ਚੇਤਾਵਨੀ ਬਣੀ ਰਹੇਗੀ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ

ਅ੍ਰੰਮਿਤਸਰ - ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਬਦਲਾਅ ਬਹੁਤ ਘੱਟ ਹੋਵੇਗਾ। ਤਾਪਮਾਨ 19 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ - ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਬਦਲਾਅ ਬਹੁਤ ਘੱਟ ਹੋਵੇਗਾ। ਤਾਪਮਾਨ 19 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਨਾ - ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਬਦਲਾਅ ਬਹੁਤ ਘੱਟ ਹੋਵੇਗਾ। ਤਾਪਮਾਨ 21 ਤੋਂ 42 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ - ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਬਦਲਾਅ ਬਹੁਤ ਘੱਟ ਹੋਵੇਗਾ। ਤਾਪਮਾਨ 19 ਤੋਂ 43 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ - ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਬਦਲਾਅ ਬਹੁਤ ਘੱਟ ਹੋਵੇਗਾ। ਤਾਪਮਾਨ 26 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਤਾਪਮਾਨ ਅਤੇ ਮੌਸਮ ਦੀਆਂ ਸਥਿਤੀਆਂ ਜ਼ਿਲ੍ਹੇ ਅਤੇ ਦਿਨ ਦੇ ਹਿਸਾਬ ਨਾਲ ਵੱਖ-ਵੱਖ ਹੋ ਸਕਦੀਆਂ ਹਨ। 1 ਮਈ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ (ਜਿਵੇਂ ਪਠਾਨਕੋਟ, ਹੁਸ਼ਿਆਰਪੁਰ) ਵਿੱਚ ਗਰਜ-ਚਮਕ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਦੱਖਣੀ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਜਾਰੀ ਰਹਿ ਸਕਦਾ ਹੈ।  

ਸੁਰੱਖਿਆ ਲਈ ਸੁਝਾਅ:

ਦੁਪਹਿਰ 12 ਤੋਂ 3 ਵਜੇ ਤੱਕ ਧੁੱਪ ਵਿੱਚ ਜਾਣ ਤੋਂ ਬਚੋ।
ਪਾਣੀ ਅਤੇ ORS ਪੀਂਦੇ ਰਹੋ।
ਹਲਕੇ ਅਤੇ ਸੁੱਤੀ ਦੇ ਕੱਪੜੇ ਪਹਿਨੋ।
ਸਿਰ ਨੂੰ ਟੋਪੀ ਜਾਂ ਰੁਮਾਲ ਨਾਲ ਢੱਕੋ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget